Skip to main content

newslineexpres

Breaking News
Joe Rogan Podcasts You Must Listen
Home Information ???? ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਦਸਤ ਤੇ ਉਲਟੀਆਂ ਦੇ ਮਾਮਲਿਆਂ ਦਾ ਲਿਆ ਜਾਇਜ਼ਾ

???? ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਦਸਤ ਤੇ ਉਲਟੀਆਂ ਦੇ ਮਾਮਲਿਆਂ ਦਾ ਲਿਆ ਜਾਇਜ਼ਾ

by Newslineexpres@1

???? ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਦਸਤ ਤੇ ਉਲਟੀਆਂ ਦੇ ਮਾਮਲਿਆਂ ਦਾ ਲਿਆ ਜਾਇਜ਼ਾ

???? ਕਿਹਾ, ਪੀਣ ਵਾਲੇ ਪਾਣੀ ਦੀ ਸਪਲਾਈ ਦੇ ਕਲੋਰੀਨੇਸ਼ਨ ਦਾ ਸਰਟੀਫਿਕੇਟ ਦੇਣਗੇ ਸਬੰਧਤ ਵਿਭਾਗ

???? ਪਾਣੀ ਦੇ ਗ਼ੈਰਕਾਨੂੰਨੀ ਕੁਨੈਕਸ਼ਨਾਂ, ਪਿਛਲੇ ਸਾਲ ਫੈਲੀ ਬਿਮਾਰੀ ਵਾਲੇ ਤੇ ਪੁਰਾਣੀਆਂ ਪਾਇਪਾਂ ਵਾਲੇ ਇਲਾਕਿਆਂ ਦਾ ਸਰਵੇ ਕਰਕੇ ਰਿਪੋਰਟ ਸੌਂਪਣ ਦੇ ਆਦੇਸ਼

ਪਟਿਆਲਾ 17 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਲੋਕਾਂ ਨੂੰ ਦਸਤ ਤੇ ਉਲਟੀਆਂ ਦੀ ਸ਼ਿਕਾਇਤ ਸਾਹਮਣੇ ਆਉਣ ਦੇ ਮਾਮਲਿਆਂ ਦਾ ਅੱਜ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਦੇਸ਼ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਕਲੋਰੀਨੇਸ਼ਨ ਦਾ ਸਬੰਧਤ ਵਿਭਾਗ ਸਰਟੀਫਿਕੇਟ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਕਿਸੇ ਵੀ ਨਾਗਰਿਕ ਦੀ ਸਿਹਤ ਨੂੰ ਕੋਈ ਨੁਕਸਾਨ ਨਹੀਂ ਪੁੱਜਣਾ ਚਾਹੀਦਾ ਇਸ ਲਈ ਜਿਸ ਕਿਸੇ ਵੀ ਅਧਿਕਾਰੀ ਦੀ ਕੋਈ ਅਣਗਹਿਲੀ ਸਾਹਮਣੇ ਆਈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਨਗਰ ਨਿਗਮ ਦੇ ਕਮਿਸ਼ਨਰ, ਸਾਰੇ ਏ.ਡੀ.ਸੀਜ, ਐਸ.ਡੀ.ਐਮਜ਼, ਸਿਵਲ ਸਰਜਨ, ਸਮੂਹ ਕਾਰਜ ਸਾਧਕ ਅਫ਼ਸਰ, ਜਲ ਸਪਲਾਈ ਤੇ ਸੈਨੀਟੇਸ਼ਨ ਤੇ ਸੀਵਰੇਜ ਬੋਰਡ ਤੇ ਬੀ.ਡੀ.ਪੀ.ਓਜ. ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਜਿਹੜੇ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੇ ਗ਼ੈਰਕਾਨੂੰਨੀ ਤੇ ਟੁੱਲੂ ਪੰਪਾਂ ਵਾਲੇ ਕੁਨੈਕਸ਼ਨ ਲਗਾਏ ਹੋਏ ਹਨ, ਜਿੱਥੇ ਪਿਛਲੇ ਸਾਲ ਉਲਟੀਆਂ ਤੇ ਦਸਤਾਂ ਦੀ ਬਿਮਾਰੀ ਫੈਲੀ ਸੀ ਅਤੇ ਜਿੱਥੇ ਪੀਣ ਵਾਲੇ ਦੀਆਂ ਪਾਇਪਾਂ ਪੁਰਾਣੀਆਂ ਹਨ, ਉਨ੍ਹਾਂ ਇਲਾਕਿਆਂ ਦਾ ਸਰਵੇ ਕਰਕੇ ਰਿਪੋਰਟ ਸੌਂਪੀਂ ਜਾਵੇ।

Related Articles

Leave a Comment