ਮੁਜ਼ੱਫਰਨਗਰ, 19 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਯੂਪੀ ‘ਚ ਕਾਂਵੜ ਯਾਤਰਾ ਦੇ ਰੂਟ ‘ਤੇ ਪੈਣ ਵਾਲੀਆਂ ਦੁਕਾਨਾਂ ਦੇ ਬਾਹਰ ਦੁਕਾਨਦਾਰਾਂ ਨੂੰ ਮਾਲਕ ਦਾ ਨਾਮ ਅਤੇ ਪਛਾਣ ਲਿਖਣਾ ਜ਼ਰੂਰੀ ਹੋਵੇਗਾ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਯੋਗੀ ਨੇ ਇਹ ਹੁਕਮ ਦਿੱਤਾ। ਸਰਕਾਰ ਦਾ ਕਹਿਣਾ ਹੈ ਕਿ ਕਾਂਵੜ ਯਾਤਰੀਆਂ ਦੀ ਆਸਥਾ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ । ਇਸ ਤੋਂ ਇਲਾਵਾ ਹਲਾਲ ਸਰਟੀਫਿਕੇਸ਼ਨ ਵਾਲੇ ਪ੍ਰੋਡਕਟ ਵੇਚਣ ਵਾਲਿਆਂ ‘ਤੇ ਵੀ ਕਾਰਵਾਈ ਹੋਵੇਗੀ। ਦੱਸ ਦੇਈਏ ਕਿ ਇਹ ਫੈਸਲਾ ਪਹਿਲਾਂ ਮੁਜ਼ੱਫਰਨਗਰ ਪੁਲਿਸ ਨੇ ਲਿਆ ਅਤੇ ਫਿਰ ਸਹਾਰਨਪੁਰ ਡਿਵੀਜ਼ਨ ਦੇ ਡੀਆਈਜੀ ਨੇ ਹੁਕਮ ਜਾਰੀ ਕੀਤਾ ਕਿ ਸ਼ਾਮਲੀ, ਮੁਜ਼ੱਫਰਨਗਰ ਅਤੇ ਸਹਾਰਨਪੁਰ ਦੇ ਸਾਰੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਨੇਮ ਪਲੇਟਾਂ ਲਗਾਉਣੀਆਂ ਪੈਣਗੀਆਂ। ਹਾਲਾਂਕਿ ਜਦੋਂ ਇਸ ਮਾਮਲੇ ਵਿੱਚ ਵਿਵਾਦ ਵਧਿਆ ਤਾਂ ਮੁਜ਼ੱਫਰਨਗਰ ਪੁਲਿਸ ਨੇ ਆਪਣਾ ਫੈਸਲਾ ਵਾਪਸ ਲੈ ਲਿਆ। ਪਰ ਹੁਣ ਸੀਐਮ ਯੋਗੀ ਵੱਲੋਂ ਇਹ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
previous post
