Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Information ???? ਘੜਾਮ ਵਿਖੇ ਜਨ ਸੁਵਿਧਾ ਕੈਂਪ ‘ਚ 111 ਦਰਖਾਸਤਾਂ ‘ਚੋਂ 66 ਦਾ ਮੌਕੇ ‘ਤੇ ਹੀ ਨਿਪਟਾਰਾ

???? ਘੜਾਮ ਵਿਖੇ ਜਨ ਸੁਵਿਧਾ ਕੈਂਪ ‘ਚ 111 ਦਰਖਾਸਤਾਂ ‘ਚੋਂ 66 ਦਾ ਮੌਕੇ ‘ਤੇ ਹੀ ਨਿਪਟਾਰਾ

by Newslineexpres@1

???? ਘੜਾਮ ਵਿਖੇ ਜਨ ਸੁਵਿਧਾ ਕੈਂਪ ‘ਚ 111 ਦਰਖਾਸਤਾਂ ‘ਚੋਂ 66 ਦਾ ਮੌਕੇ ‘ਤੇ ਹੀ ਨਿਪਟਾਰਾ

???? ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਏ.ਡੀ.ਸੀ. ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

???? ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜਨ ਸੁਵਿਧਾ ਕੈਂਪਾਂ ਵਾਲੀ ਪਹਿਲਕਦਮੀ ਨੇ ਲੋਕਾਂ ਨੂੰ ਕੀਤਾ ਸੁਖਾਲਾ-ਪਠਾਣਮਾਜਰਾ

ਦੇਵੀਗੜ੍ਹ/ਪਟਿਆਲਾ, 19 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ – ਅੱਜ ਸਨੌਰ ਹਲਕੇ ਦੇ ਪਿੰਡ ਘੜਾਮ ਵਿਖੇ ਲਗਾਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਮੌਕੇ ਪੁੱਜੀਆਂ 111 ਦਰਖਾਸਤਾਂ ਵਿੱਚੋਂ 66 ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਨਜੀਤ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੀ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲਕਦਮੀ ਨੇ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀ ਖੱਜਲ ਖੁਆਰੀ ਨੂੰ ਬੰਦ ਕਰਕੇ ਲੋਕਾਂ ਨੂੰ ਸੁਖਾਲਾ ਕੀਤਾ ਹੈ।

ਪਠਾਣਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕੈਂਪਾਂ ਵਿੱਚ ਪੁੱਜਣ ਅਤੇ ਇਨ੍ਹਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਉਹ ਖ਼ੁਦ ਅਤੇ ਉਨ੍ਹਾਂ ਦਾ ਪਰਿਵਾਰ ਸਦਾ ਹੀ ਹਾਜਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੇ ਮਸਲੇ ਤੁਰੰਤ ਅਤੇ ਮੌਕੇ ‘ਤੇ ਹੀ ਹੱਲ ਕੀਤੇ ਜਾਣ।

ਏ.ਡੀ.ਸੀ. ਕੰਚਨ ਨੇ ਲੋਕਾਂ ਦੀਆਂ ਦਰਖਾਸਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਉਨ੍ਹਾਂ ਦੇ ਮੌਕੇ ‘ਤੇ ਹੱਲ ਕਰਵਾਏ, ਸਿੱਟੇ ਵਜੋਂ ਇਸ ਜਨ ਸੁਵਿਧਾ ਕੈਂਪ ਮੌਕੇ ਪੁੱਜੀਆਂ 111 ਦਰਖਾਸਤਾਂ ਵਿੱਚੋਂ 66 ਦਾ ਤੁਰੰਤ ਹੱਲ ਕੀਤਾ ਗਿਆ ਅਤੇ ਬਾਕੀ ਨੂੰ ਵੀ ਕਾਰਵਾਈ ਲਈ ਅੱਗੇ ਭੇਜ ਦਿੱਤਾ ਗਿਆ। ਐਸ.ਡੀ.ਐਮ. ਮਨਜੀਤ ਕੌਰ ਨੇ ਦੱਸਿਆ ਕਿ ਸਬ ਡਵੀਜਨ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ‘ਤੇ ਹੀ ਪ੍ਰਦਾਨ ਕੀਤਾ।

ਫੋਟੋ ਕੈਪਸ਼ਨ-ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਕੰਚਨ ਪਿੰਡ ਘੜਾਮ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਮਿਲਦੇ ਹੋਏ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਨਜੀਤ ਕੌਰ ਵੀ ਨਜ਼ਰ ਆ ਰਹੇ ਹਨ।

Related Articles

Leave a Comment