ਬੰਗਲਾਦੇਸ਼, 20 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਬਹਾਲ ਕਰਨ ਦੇ ਸੁਪਰੀਮ ਕੋਰਟ ਦੇ ਹੁਕਮਾਂ ਖ਼ਿਲਾਫ਼ ਵੱਡੇ ਪੱਧਰ ‘’ਤੇ ਹਿੰਸਾ ਹੋ ਰੀਹ ਹੈ। ਇਸ ’ਤੇ ਕਾਬੂ ਪਾਉਣ ਲਈ ਸਰਕਾਰ ਨੇ ਪੂਰੇ ਦੇਸ਼ ’ਚ ਕਰਫਿਊ ਲਾ ਦਿੱਤਾ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਵਾਮੀ ਲੀਗ ਪਾਰਟੀ ਦੇ ਜਨਰਲ ਸਕੱਤਰ ਓਬੈਦੁਲ ਕਾਦਰ ਨੇ ਸ਼ੁੱਕਰਵਾਰ (19 ਜੁਲਾਈ) ਦੇਰ ਰਾਤ ਕਰਫਿਊ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਿੰਸਾ ’ਤੇ ਕਾਬੂ ਪਾਉਣ ਲਈ ਫ਼ੌਜ ਤਾਇਨਾਤ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਕੀਤੀ। ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ 105 ਲੋਕ ਮਾਰੇ ਗਏ ਹਨ। ਬੰਗਲਾਦੇਸ਼ ਵਿੱਚ ਵਧਦੇ ਤਣਾਅ ਦਰਮਿਆਨ ਹੁਣ ਤੱਕ 405 ਭਾਰਤੀ ਵਿਦਿਆਰਥੀ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।