newslineexpres

Home Fitness ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਡਾਇਰੀਏ ਬਾਰੇ ਕੀਤਾ ਜਾਗਰੂਕ 

ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਡਾਇਰੀਏ ਬਾਰੇ ਕੀਤਾ ਜਾਗਰੂਕ 

by Newslineexpres@1
ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਡਾਇਰੀਏ ਬਾਰੇ ਕੀਤਾ ਜਾਗਰੂਕ 
ਪਟਿਆਲਾ, 22 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਗੀਨਾ ਮੈਣੀ ਵੱਲੋਂ ਬੱਚਿਆਂ ਨੂੰ ਡੇਂਗੂ ਅਤੇ ਡਾਇਰੀਏ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਗਰਮੀ ਦੇ ਦਿਨਾਂ ਵਿੱਚ ਡਾਇਰੀਆ ਫੈਲਣ ਦੇ ਆਸਾਰ ਬਣ ਜਾਂਦੇ ਹਨ ਅਤੇ ਇਸ ਜਾਨਲੇਵਾ ਬੀਮਾਰੀ ਲਈ ਜਿੰਕ ਦੀਆਂ ਗੋਲੀਆਂ ਅਤੇ ਓ.ਆਰ.ਐੱਸ ਦਾ ਪਾਣੀ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜੇਕਰ ਬੱਚਾ ਉਲਟੀਆਂ ਜਾਂ ਦਸਤ ਨਾਲ ਪੀੜਿਤ ਹੋਵੇ ਤਾਂ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਵਿਚ ਲੈ ਕੇ ਜਾੳ ਤਾਂ ਜੋ ਉਸਦਾ ਸਹੀ ਇਲਾਜ ਹੋ ਸਕੇ। ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਬਰਸਾਤ ਦੇ ਮੌਸਮ ਕਰਕੇ ਬਾਹਰਲੀਆਂ ਬਾਜ਼ਾਰੀ ਚੀਜ਼ਾਂ ਖਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਆਪਣੇ ਘਰਾਂ ਦੇ ਆਲ਼ੇ-ਦੁਆਲ਼ੇ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਇਸ ਮੌਕੇ ਏ.ਐਨ.ੳ ਸਤਵੀਰ ਸਿੰਘ ਗਿੱਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਤੇ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਗੱਲਾਂ ਦਾ ਧਿਆਨ ਰੱਖਿਆ ਜਾਵੇਗਾ। ਬੱਚਿਆਂ ਵੱਲੋਂ ਡਰਾਇੰਗਾਂ ਤੇ ਪੇਂਟਿੰਗਾਂ ਵੀ ਬਣਾਈਆਂ ਗਈਆਂ। ਇਸ ਮੌਕੇ ਤੇ +1 ਕਮਰਸ ਦੀ ਵਿਦਿਆਰਥਣ ਸਿਮੋਣ ਵੱਲੋਂ ਡੇਂਗੂ ਤੇ ਡਾਇਰੀਏ ਬਾਰੇ ਜਾਗਰੂਕ ਕੀਤਾ ਗਿਆ।  ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਸਕੂਲ ਦਾ ਸਟਾਫ ਮੌਜੂਦ ਰਿਹਾ।

Related Articles

Leave a Comment