1 ਅਗਸਤ ਨੂੰ ਮੋਦੀ ਸਰਕਾਰ ਦਾ ਪੁਤਲਾ ਸਾੜਣਗੇ ਕਿਸਾਨ
ਚੰਡੀਗੜ੍ਹ, 22 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਡੇ ਕਿਸਾਨ ਸ਼ਹੀਦ ਕੀਤੇ, ਸਾਡੇ 433 ਕਿਸਾਨ ਜ਼ਖ਼ਮੀ ਹੋਏ, ਸਾਡੇ ਉੱਤੇ ਤਰ੍ਹਾਂ-ਤਰ੍ਹਾਂ ਦੇ ਹਥਿਆਰਾਂ ਨਾਲ ਹਮਲੇ ਕੀਤੇ ਗਏ। ਅਜਿਹਾ ਕਰਨ ਵਾਲੇ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਸਨਮਾਨਿਤ ਕਰਨ ਦੀ ਗੱਲ ਚੱਲ ਰਹੀ ਹੈ ਜੋ ਕਿ ਸਰਾਸਰ ਗਲਤ ਹੈ। ਕਿਸਾਨਾਂ ਆਗੂਆਂ ਨੇ ਐਲਾਨ ਕੀਤਾ ਕਿ ਉਹ 1 ਅਗਸਤ ਨੂੰ ਮੋਦੀ ਸਰਕਾਰ ਦਾ ਪੁਤਲਾ ਸਾੜਣਗੇ।