???? ਵੀਰ ਹਕੀਕਤ ਰਾਏ ਸਕੂਲ ਵਿਖੇ ਐਨਸੀਸੀ ਕੈਡੇਟਸ ਨੇ ਲਗਾਏ ਬੂਟੇ
ਪਟਿਆਲਾ, 25 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿੱਧ ਵੀਰ ਹਕੀਕਤ ਰਾਏ ਸਕੂਲ ਵਿਖੇ 3 ਪੰਜਾਬ ਏਅਰ ਸਕਵੈਡਰਨ ਦੇ ਐਨਸੀਸੀ ਕੈਡੇਟਸ ਨੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਸਕੂਲ ਦੇ ਅੰਦਰ ਅਤੇ ਆਲੇ-ਦੁਆਲੇ ਬੂਟੇ ਲਾਏ।

ਇਸ ਮੌਕੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ, ਸਾਫ਼-ਸੁਥਰਾ ਅਤੇ ਕੁਦਰਤ ਦੀ ਗੋਦ ਨੂੰ ਹਰਿਆ ਭਰਿਆ ਰੱਖਣ ਲਈ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ, ਜਿਸ ਵਿੱਚ ਸਭ ਨੂੰ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ।

ਇਸ ਮੌਕੇ ANO ਸਚਨਾ ਸ਼ਰਮਾ ਨੇ ਵੀ ਇਸ ਨੇਕ ਕਾਰਜ ਵਿਚ ਯੋਗਦਾਨ ਪਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਕੈਡੇਟਸ ਨੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਰਾਸ਼ਟਰ ਦੀ ਬਿਹਤਰੀ ਪ੍ਰਤੀ ਆਪਣੀ ਵਚਨਬੱਧਤਾ ਨਿਭਾਈ।

