Skip to main content

newslineexpres

Joe Rogan Podcasts You Must Listen
Home Latest News ਪੰਜਾਬ ਦੇ ਗਵਰਨਰ ਬਣੇ ਗੁਲਾਬ ਚੰਦ ਕਟਾਰੀਆ, ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ

ਪੰਜਾਬ ਦੇ ਗਵਰਨਰ ਬਣੇ ਗੁਲਾਬ ਚੰਦ ਕਟਾਰੀਆ, ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ

by Newslineexpres@1

ਚੰਡੀਗੜ੍ਹ, 28 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਦੇ ਰਾਸ਼ਟਰਪਤੀ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਸ਼੍ਰੀ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਸਮੇਤ 9 ਸੂਬਿਆਂ ਨੂੰ ਮਿਲੇ ਨਵੇਂ ਗਵਰਨਰ ਮਿਲੇ ਹਨ। ਗੁਲਾਬ ਸਿੰਘ ਕਟਾਰੀਆ ਦੀ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਨਿਯੁਕਤੀ ਕੀਤੀ ਗਈ ਹੈ। ਭਾਰਤ ਦੇ ਮਾਨਯੋਗ ਰਾਸ਼ਟਰਪਤੀ ਵਲੋਂ ਰਾਜਪਾਲਾਂ ਦੀਆਂ ਹੇਠ ਲਿਖੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ :

(i) ਸ਼੍ਰੀ ਹਰਿਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ।

(ii) ਸ਼੍ਰੀ ਜਿਸ਼ਨੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ।

(iii) ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ

(iv) ਸ਼੍ਰੀ ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ।

(v) ਸ਼੍ਰੀ ਰਾਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ।

(vi) ਸ਼੍ਰੀ ਸੀ ਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ।

(vii) ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਝਾਰਖੰਡ ਦੇ ਰਾਜਪਾਲ, ਤੇਲੰਗਾਨਾ ਦੇ ਵਾਧੂ ਚਾਰਜ ਦੇ ਨਾਲ, ਮਹਾਰਾਸ਼ਟਰ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਗਏ ਹਨ।

(viii) ਸ਼੍ਰੀ ਗੁਲਾਬ ਚੰਦ ਕਟਾਰੀਆ, ਅਸਾਮ ਦੇ ਰਾਜਪਾਲ, ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਗਏ ਹਨ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਵਜੋਂ ਵੀ ਨਿਯੁਕਤ ਕੀਤੇ ਗਏ ਹਨ।

(ix) ਸ਼੍ਰੀ ਲਕਸ਼ਮਣ ਪ੍ਰਸਾਦ ਅਚਾਰੀਆ, ਸਿੱਕਮ ਦੇ ਰਾਜਪਾਲ, ਅਸਾਮ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਮਣੀਪੁਰ ਦੇ ਰਾਜਪਾਲ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

Related Articles

Leave a Comment