Skip to main content

newslineexpres

Breaking News
Joe Rogan Podcasts You Must Listen
Home Accident ???? ਆਵਾਜਾਈ ਨਿਯਮਾਂ ਦੀ ਪਾਲਣਾ ਕਰ ਕੇ ਆਪਣੇ ਬੱਚਿਆਂ ਨੂੰ ਰੱਖੋ ਸੁਰੱਖਿਅਤ : DSP ਕਰਨੈਲ ਸਿੰਘ

???? ਆਵਾਜਾਈ ਨਿਯਮਾਂ ਦੀ ਪਾਲਣਾ ਕਰ ਕੇ ਆਪਣੇ ਬੱਚਿਆਂ ਨੂੰ ਰੱਖੋ ਸੁਰੱਖਿਅਤ : DSP ਕਰਨੈਲ ਸਿੰਘ

by Newslineexpres@1

???? ਆਵਾਜਾਈ ਨਿਯਮਾਂ ਦੀ ਪਾਲਣਾ ਕਰ ਕੇ ਆਪਣੇ ਬੱਚਿਆਂ ਨੂੰ ਰੱਖੋ ਸੁਰੱਖਿਅਤ : DSP ਕਰਨੈਲ ਸਿੰਘ

ਪਟਿਆਲਾ, 31 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਸੁਪਰਡੈਂਟ ਆਫ ਪੁਲਿਸ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਵਾਜਾਈ ਸਿੱਖਿਆ ਸੈਲ ਪਟਿਆਲਾ ਵਲੋਂ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਡੀਐਸਪੀ ਟ੍ਰੈਫਿਕ ਪੁਲਿਸ ਕਰਨੈਲ ਸਿੰਘ, ਇੰਸਪੈਕਟਰ ਸਰਬਜੀਤ ਕੌਰ ਵਲੋਂ ਉਤਸ਼ਾਹਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅਦਾਲਤਾਂ ਅਤੇ ਸਰਕਾਰਾਂ ਦੇ ਹੁਕਮਾਂ ਅਨੁਸਾਰ ਕੋਈ ਵੀ ਵਿਦਿਆਰਥੀ ਬਿਨਾਂ ਲਾਇਸੰਸ, ਰਜਿਸਟ੍ਰੇਸ਼ਨ ਕਾਪੀ, ਬੀਮਾ ਅਤੇ ਪ੍ਰਦੂਸ਼ਣ ਸਰਟੀਫਿਕੇਟ ਦੇ ਜੇਕਰ ਸਕੂਟਰ, ਮੋਟਰਸਾਈਕਲ ਜਾਂ ਕਾਰ ਆਦਿ ਚਲਾਉਂਦੇ ਹਨ ਤਾਂ ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੇ ਕਾਨੂੰਨੀ ਕਾਰਵਾਈ ਕਰਦੇ ਹੋਏ, ਤਿੰਨ ਸਾਲ ਦੀ ਕੈਦ, 25000 ਰੁ: ਜੁਰਮਾਨਾ ਅਤੇ ਵ੍ਹੀਕਲ ਵੀ ਜ਼ਬਤ ਕੀਤਾ ਜਾ ਸਕਦਾ ਹੈ।

ਪ੍ਰਿੰਸੀਪਲ ਸਰਲਾ ਭਟਨਾਗਰ ਨੇ ਕਿਹਾ ਕਿ ਜੇਕਰ ਸਕੂਲ ਦੇ ਬਾਹਰ, ਕਿਸੇ ਵਿਦਿਆਰਥੀ ਨੂੰ ਵ੍ਹੀਕਲ ਚਲਾਉਂਦੇ ਕੈਮਰੇ ਵਿੱਚ ਦੇਖਿਆ ਗਿਆ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।  ਇਸ ਮੌਕੇ ਪ੍ਰੋਗਰਾਮ ਕੌਆਰਡੀਨੇਟਰ ਨਰੇਸ਼ ਕੁਮਾਰੀ, ਐਨ ਸੀ ਸੀ ਅਫ਼ਸਰ ਸਚਨਾ ਸ਼ਰਮਾ ਅਤੇ ਸਕਾਉਟ ਗਾਈਡਜ਼ ਅਧਿਆਪਕ ਦੀਪਕ ਸੋਨੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਉਹ ਬੱਚਿਆਂ ਨੂੰ ਜਾਗਰੂਕ ਕਰਦੇ ਰਹਿਣਗੇ।

Related Articles

Leave a Comment