newslineexpres

Home Chandigarh ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ

by Newslineexpres@1

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ

ਪਟਿਆਲਾ, 1 ਅਗਸਤ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਕੇਵਲ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦਾ ਜ਼ਰੂਰੀ ਸਾਜੇ ਸਮਾਨ ਉਪਲਬਧ ਹੈ। ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਕਾਜ ਵਾਲੇ ਦਿਨ ਫ਼ੋਨ ਨੰ.0175-2361188, 7888343525 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Comment