????ਚੰਡੀਗੜ੍ਹ ਦੀ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਚੱਲੀਆਂ ਗੋਲੀਆਂ, ਇਕ ਦੀ ਮੌਤ
ਚੰਡੀਗੜ੍ਹ, 3 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ਦੀ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸੈਕਟਰ 43 ਵਿਚ ਵਾਪਰੀ ਹੈ, ਜਿਥੇ ਇਕ ਮੁਅੱਤਲ ਕੀਤੇ ਹੋਏ ਏ.ਆਈ.ਜੀ. ਨੇ ਆਪਣੇ ਦਾਮਾਦ, ਜੋ ਕਿ ਆਈ.ਆਰ.ਐਸ. ਅਧਿਕਾਰੀ ਸੀ, ਨੂੰ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ ਅਤੇ ਦੋਵੇਂ ਧਿਰਾਂ ਝਗੜੇ ਦੇ ਨਿਪਟਾਰੇ ਲਈ ਕੋਰਟ ਵਿਚ ਪੁੱਜੀਆਂ ਹੋਈਆਂ ਸਨ।
