CM ਭਗਵੰਤ ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ
ਨਵੀਂ ਦਿੱਲੀ, 3 ਅਗਸਤ : ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਪੰਜਾਬ ਦੀ ਪੈਰਿਸ ਯਾਤਰਾ ਲਈ ਵਿਦੇਸ਼ ਮੰਤਰਾਲੇ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਓਲੰਪਿਕ ਲਈ ਭਗਵੰਤ ਮਾਨ ਨੇ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ। CM ਦਫ਼ਤਰ ਨੂੰ ਦੇਰ ਸ਼ਾਮ ਸਫ਼ਰ ਕਰਨ ਦੀ ਇਜਾਜ਼ਤ ਨਾ ਦੇਣ ਦੀ ਸੂਚਨਾ ਮਿਲੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਲੰਪਿਕਸ ਵਿਚ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ।