newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ਰਾਜੋਆਣਾ ਨਾਲ ਮੁਲਾਕਾਤ ਕਰਨ ਪਟਿਆਲਾ ਜੇਲ੍ਹ ਪਹੁੰਚੇ SGPC ਪ੍ਰਧਾਨ

ਰਾਜੋਆਣਾ ਨਾਲ ਮੁਲਾਕਾਤ ਕਰਨ ਪਟਿਆਲਾ ਜੇਲ੍ਹ ਪਹੁੰਚੇ SGPC ਪ੍ਰਧਾਨ

by Newslineexpres@1

🚩 ਰਾਜੋਆਣਾ ਨਾਲ ਮੁਲਾਕਾਤ ਕਰਨ ਪਟਿਆਲਾ ਜੇਲ੍ਹ ਪਹੁੰਚੇ ਐਸਜੀਪੀਸੀ ਪ੍ਰਧਾਨ

ਪਟਿਆਲਾ, 13 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੈਂਟਰਲ ਜੇਲ੍ਹ ਪਟਿਆਲਾ ਵਿੱਚ ਬੰਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਪਹੁੰਚੇ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹਨਾਂ ਦੀ ਇਹ ਇੱਕ ਪਰਿਵਾਰਿਕ ਮੁਲਾਕਾਤ ਹੈ। ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਸਿੱਖ ਬੰਦੀਆਂ ਦੀ ਰਿਹਾਈ ਦੇ ਲਈ ਕੋਈ ਗੱਲਬਾਤ ਜਾਂ ਕਦਮ ਨਹੀਂ ਚੁੱਕ ਰਿਹਾ, ਜਦਕਿ ਦੂਜੇ ਪਾਸੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ। ਉਹਨਾਂ ਕਿਹਾ ਕਿ ਇਸਦਾ ਸਿੱਧਾ ਮਤਲਬ ਹਰਿਆਣਾ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣਾ ਵੀ ਹੈ। ਹਾਲਾਂਕਿ ਅਸੀਂ ਖੁਦ ਐਸਜੀਪੀਸੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਲੈਣ ਦੀ ਮੰਗ ਕਰ ਰਹੇ ਹਾਂ ਤਾਂ ਜੋ ਉਹਨਾਂ ਦੇ ਕੋਲ ਜੇਲ੍ਹ ਵਿੱਚ ਬੰਦ ਸਿੱਖ ਬੰਦੀਆਂ ਤੇ ਭਾਈ ਰਾਜੋਆਣਾ ਦਾ ਮੁੱਦਾ ਚੁੱਕਿਆ ਜਾ ਸਕੇ, ਪਰ ਉਹ ਸਾਨੂੰ ਮਿਲਣ ਦਾ ਸਮਾਂ ਨਹੀਂ ਦੇ ਰਹੇ, ਜੋਕਿ ਬੇਹਦ ਅਫਸੋਸਨਾਕ ਹੈ।

Related Articles

Leave a Comment