Skip to main content

newslineexpres

Breaking News
Joe Rogan Podcasts You Must Listen
Home Latest News ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 52 ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ..

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 52 ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ..

by Newslineexpres@1

ਚੰਡੀਗੜ, 16 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜੱਜਾਂ ਨੂੰ ਪਹਿਲ ਦੇ ਆਧਾਰ ‘ਤੇ ਆਪਣੀ ਡਿਊਟੀ ਵਿਚ ਸ਼ਾਮਲ ਹੋਣਾ ਪਵੇਗਾ। ਹਾਲਾਂਕਿ ਜਿਹੜੇ ਜੱਜ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਨ ਵਾਲੇ ਹਨ। ਉਹ ਉਦੋਂ ਤੱਕ ਆਪਣਾ ਚਾਰਜ ਨਹੀਂ ਛੱਡਣਗੇ, ਜਦੋਂ ਤੱਕ ਉਨ੍ਹਾਂ ਦੀ ਥਾਂ ‘ਤੇ ਤਬਾਦਲਾ ਕੀਤਾ ਗਿਆ ਜੱਜ ਆਪਣੀ ਡਿਊਟੀ ਨਹੀਂ ਸੰਭਾਲ ਲੈਂਦਾ। ਇਸ ਦੇ ਨਾਲ ਹੀ ਤਬਾਦਲੇ ਦੇ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਾ ਸੈਸ਼ਨ ਜੱਜ, ਜੁਡੀਸ਼ੀਅਲ ਅਕੈਡਮੀ ਸੈਕਟਰ 43, ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 9 ਅਗਸਤ ਨੂੰ 24 ਜੱਜਾਂ ਦਾ ਤਬਾਦਲਾ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 21 ਸਿਵਲ ਜੱਜ ਸੀਨੀਅਰ ਡਵੀਜ਼ਨ ਨੂੰ ਤਰੱਕੀ ਦੇ ਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਣਾਇਆ ਗਿਆ ਹੈ।

Related Articles

Leave a Comment