ਸ੍ਰੀਨਗਰ, 20 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.9 ਮਾਪੀ ਗਈ। ਫਿਲਹਾਲ ਇਸ ਤਬਾਹੀ ‘ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਵਿੱਚ ਰਿਕਟਰ ਪੈਮਾਨੇ ‘ਤੇ 4.9 ਤੀਬਰਤਾ ਦਾ ਭੂਚਾਲ ਆਇਆ। ਸ਼ਨੀਵਾਰ ਸਵੇਰੇ ਇਸ ਖੇਤਰ ‘ਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੂਜਾ ਝਟਕਾ ਸੱਤ ਮਿੰਟ ਬਾਅਦ ਆਇਆ। ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਘਰਾਂ ਦੇ ਪੱਖੇ ਹਿੱਲਣ ਲੱਗ ਪਏ। ਲੋਕਾਂ ਨੇ ਆਪਣੀਆਂ ਅਲਮਾਰੀਆਂ ਵਿੱਚ ਰੱਖੀਆਂ ਚੀਜ਼ਾਂ ਨੂੰ ਵੀ ਹਿਲਦਾ ਦੇਖਿਆ।
previous post
