newslineexpres

Home Chandigarh ???? ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੇ ਨਾਬਾਲਗਾਂ ਦੇ ਮਾਪਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਅੱਛਰੂ ਰਾਮ ਸ਼ਰਮਾ

???? ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੇ ਨਾਬਾਲਗਾਂ ਦੇ ਮਾਪਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਅੱਛਰੂ ਰਾਮ ਸ਼ਰਮਾ

by Newslineexpres@1

???? ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੇ ਨਾਬਾਲਗਾਂ ਦੇ ਮਾਪਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਅੱਛਰੂ ਰਾਮ ਸ਼ਰਮਾ

ਪਟਿਆਲਾ, 21 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿਖੇ ਨਵਨਿਯੁਕਤ ਡੀ. ਐਸ.ਪੀ. ਟ੍ਰੈਫਿਕ ਅੱਛਰੂ ਰਾਮ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ, ਏ.ਡੀ.ਜੀ.ਪੀ ਟ੍ਰੈਫਿਕ ਏ ਐਸ ਰਾਏ, ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ ਐਸ ਪੀ ਪਟਿਆਲਾ ਨਾਨਕ ਸਿੰਘ, ਐਸ ਪੀ ਸਿਟੀ ਮਹੁੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਟ੍ਰੈਫਿਕ ਪੁਲਿਸ ਜਿੱਥੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੇਗੀ ਉਥੇ ਹੀ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਵਿਚ ਪਹਿਲ ਕਦਮੀ ਕਰੇਗੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਵੇਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੇਕਰ ਕੋਈ ਵੀ ਨਾਬਾਲਗ ਬੱਚਾ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਂਦਿਆਂ ਫੜਿਆ ਗਿਆ ਤਾਂ ਮੋਟਰ ਵਹੀਕਲਜ਼ ਐਕਟ ਤਹਿਤ ਉਸ ਦੇ ਮਾਤਾ ਪਿਤਾ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸ ਵਿਚ ਉਨ੍ਹਾਂ ਨੂੰ ਤਿੰਨ ਸਾਲ ਦੀ ਕੈਦ ਅਤੇ 25000 ਹਜ਼ਾਰ ਰੁਪਏ ਜੁਰਮਾਨਾ ਵੀ ਹੋ ਸਕਦਾ ਹੈ, ਇਸ ਲਈ ਉਹਨਾਂ ਪਬਲਿਕ ਅਤੇ ਨਾਬਾਲਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਹੀਕਲ ਨਾ ਚਲਾਉਣ ਦੇਣ, ਉਹਨਾਂ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਦੇ ਸਟਾਫ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਕੂਲ ਵਿੱਚ ਨਾਬਾਲਗ ਬੱਚਿਆਂ ਨੂੰ ਵਹੀਕਲ ਲੈ ਕੇ ਆਉਣ ਤੋਂ ਮਨ੍ਹਾ ਕਰਨ। ਉਹਨਾਂ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Related Articles

Leave a Comment