Skip to main content

newslineexpres

Joe Rogan Podcasts You Must Listen
Home Chandigarh ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ‘ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਏ.ਡੀ.ਸੀ.

ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ‘ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਏ.ਡੀ.ਸੀ.

by Newslineexpres@1

ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ‘ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਏ.ਡੀ.ਸੀ.
ਕਿਹਾ, 5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ
-5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਣਾਉਣ ਲਈ ਮਾਪਿਆ ਨੂੰ ਕੀਤਾ ਜਾਵੇ ਜਾਗਰੂਕ : ਮੈਡਮ ਕੰਚਨ

ਪਟਿਆਲਾ, 22 ਅਗਸਤ: ਨਿਊਜ਼ਲਾਈਨ ਐਕਸਪ੍ਰੈਸ – ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਅੱਜ ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰਿਵਿਊ ਮੀਟਿੰਗ ‘ਚ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਆਧਾਰ ਅਪਡੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਧਾਰ ਬਣਾਉਣ ਦੇ ਅਪਡੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਉਨ੍ਹਾਂ ਨਵੇਂ ਜਨਮੇ ਬੱਚੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਏ ਜਾਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ 5 ਤੋਂ 7 ਸਾਲ ਅਤੇ 15 ਤੋਂ 17 ਸਾਲ  ਦੇ ਬੱਚਿਆਂ ਦੇ ਆਧਾਰ  ਅੱਪਡੇਟ ਵੀ ਜ਼ਰੂਰ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਕੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ, ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ ਨਹੀਂ ਬਣਿਆ ਹੈ ਉਹ ਆਧਾਰ ਕਾਰਡ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਬਣਵਾ ਸਕਦਾ ਹਨ ਅਤੇ ਆਧਾਰ ਕਾਰਡ ਨੂੰ ਅੱਪਡੇਟ ਵੀ ਕਰਵਾਇਆ ਜਾ ਸਕਦਾ ਹੈ।
ਮੈਡਮ ਕੰਚਨ ਨੇ ਕਿਹਾ ਕਿ ਨਵ ਜਨਮੇ ਬੱਚੇ ਤੋਂ 3 ਸਾਲ ਦੇ ਬੱਚੇ ਦਾ ਰਿਕਾਰਡ ਆਂਗਣਵਾੜੀ ਵਰਕਰਾਂ ਪਾਸ ਅਤੇ 3 ਤੋਂ 5 ਸਾਲ ਦੇ ਬੱਚਿਆਂ ਦਾ ਰਿਕਾਰਡ ਸਿੱਖਿਆ ਵਿਭਾਗ ਪਾਸ ਮੌਜੂਦ ਹੈ ਇਸ ਰਿਕਾਰਡ ਨੂੰ ਵਾਚ ਕੇ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਦੇ ਆਧਾਰ ਕਾਰਡ ਹਾਲੇ ਤੱਕ ਨਹੀਂ ਬਣੇ ਹਨ। ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਲਗਾਕੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੋਟੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਮਾਪਿਆ ਨੂੰ ਵੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਦੱਸਿਆ ਕਿ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅੱਪਡੇਟ ਕਰਵਾਉਣਾ ਜ਼ਰੂਰੀ ਹੈ ਅਤੇ ਇਸ ਵਿੱਚ ਪਹਿਚਾਣ ਅਤੇ ਪਤੇ ਦਾ ਪਰੂਫ਼ ਅੱਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਕਰਦੇ ਰਹਿਣ।
ਮੀਟਿੰਗ ‘ਚ ਡੀ.ਐਸ.ਪੀ. ਸੁਖਦੇਵ ਸਿੰਘ, ਡਾ. ਐਸ.ਜੇ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਡੀ.ਡੀ.ਐਫ ਨਿਧੀ ਮਲਹੋਤਰਾ, ਈ.ਓ. ਰਾਕੇਸ਼ ਅਰੋੜਾ, ਰੋਬਿਨ ਸਿੰਘ, ਪੁਸ਼ਪਿੰਦਰ ਜੋਸ਼ੀ ਵੀ ਮੌਜੂਦ ਸਨ।

Related Articles

Leave a Comment