ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ !
SC ਨੇ ਦੋਹਾਂ ਸੂਬਿਆਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਦਿੱਤਾ ਆਦੇਸ਼
ਸ਼ੰਭੂ, 22 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਸ਼ੰਭੂ-ਖਨੌਰੀ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਟਾਲ ਦਿੱਤੀ ਗਈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਸਰਕਾਰਾਂ ਨੇ ਕਿਸਾਨਾਂ ਦੇ ਨਾਲ ਹੋਈ ਬੈਠਕ ਦੀ ਰਿਪੋਰਟ ਸਿਖਰਲੀ ਅਦਾਲਤ ਨੂੰ ਦਿੱਤੀ। ਕੋਰਟ ਨੇ ਦੋਹਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਬੈਠਕ ਜਾਰੀ ਰੱਖਣ ਨੂੰ ਕਿਹਾ ਹੈ। ਉੱਥੇ ਹੀ ਪੰਜਾਬ ਨੂੰ ਤਿੰਨ ਦਿਨਾਂ ਵਿੱਚ ਹੋਰ ਕਮੇਟੀ ਮੈਂਬਰਾਂ ਦੇ ਨਾਮ ਦੇਣ ਨੂੰ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਆਪਣੇ ਵੱਲੋਂ ਵੀ ਵਿਚੋਲਾ ਨਿਯੁਕਤ ਕਰੇਗਾ। ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਸੌਖੇ ਤਰੀਕੇ ‘ਤੇ ਜ਼ੋਰ ਦਿੱਤਾ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਦੋਵੇਂ ਸੂਬੇ ਗੱਲਬਾਤ ਰਾਹੀਂ ਮੁੱਦੇ ਸੁਲਝਾਉਣ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 2 ਸਤੰਬਰ ਨੂੰ ਹੋਵੇਗੀ।
