newslineexpres

Home Information ???? ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

???? ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

by Newslineexpres@1

???? ਡੇਰਾ ਰਾਧਾ ਸੁਆਮੀ ਬਿਆਸ ਨੂੰ ਮਿਲਿਆ ਨਵਾਂ ਮੁਖੀ; ਬਾਬਾ ਗੁਰਿੰਦਰ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਐਲਾਨਿਆ ਉਤਰਾਧਿਕਾਰੀ 

ਅੰਮ੍ਰਿਤਸਰ/ਬਿਆਸ, 2 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ – ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਵਾਰਿਸ ਐਲਾਨ ਦਿੱਤਾ ਹੈ। ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਬਣਾਇਆ ਹੈ। ਗਿੱਲ ਨੂੰ ਬਤੌਰ ਗੁਰੂ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ।

ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ ਜਿਸ ਦਾ ਲੰਬਾ ਇਲਾਜ ਚੱਲਿਆ। ਉੱਥੇ ਹੀ ਬਾਬਾ ਗੁਰਿੰਦਰ ਢਿੱਲੋਂ ਦਿਲ ਦੇ ਰੋਗ ਨਾਲ ਵੀ ਪੀੜਤ ਹਨ। ਇਸ ਸਬੰਧੀ ਸਾਰੇ ਸੇਵਾਦਾਰਾਂ ਤੇ ਇੰਚਾਰਜਾਂ ਨੂੰ ਭੇਜੇ ਪੱਤਰ ‘ਚ ਕਿਹਾ ਗਿਆ ਕਿ ਪੂਜਣ ਯੋਗ ਸੰਤ ਸਤਿਗੁਰੂ ਅਤੇ ਰਾਧਾ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਪੁੱਤਰ ਜਸਦੀਪ ਸਿੰਘ ਗਿੱਲ ਨੂੰ ਰਾਧਾ ਸਵਾਮੀ ਸਤਿਸੰਗ ਬਿਆਸ ਸੁਸਾਇਟੀ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ।

Related Articles

Leave a Comment