newslineexpres

Joe Rogan Podcasts You Must Listen
Home Information ???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਸਤੰਬਰ ਨੂੰ

???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਸਤੰਬਰ ਨੂੰ

by Newslineexpres@1

???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਸਤੰਬਰ ਨੂੰ

ਪਟਿਆਲਾ, 3 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 4 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਿਲਾਇੰਸ ਨਿਪੋਨ ਲਾਈਫ਼ ਇੰਸ਼ੋਰੈਂਸ ਕੰਪਨੀ ’ਚ ਲਾਈਫ਼ ਪਲੈਨਿੰਗ ਅਫ਼ਸਰ ਦੀ ਅਸਾਮੀਆਂ ਦਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਲਾਈਫ਼ ਪਲੈਨਿੰਗ ਅਫ਼ਸਰਾਂ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਕੇਵਲ ਔਰਤਾਂ), ਜਿਨ੍ਹਾਂ ਨੇ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 30-45 ਸਾਲ ਹੋਵੇ, ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਸਕਦੀਆਂ ਹਨ। ਇੰਟਰਵਿਊ ਦੌਰਾਨ ਚੁਣੇ ਗਏ ਫਰੈਸ਼ਰ ਅਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਅਹੁਦੇ ਅਨੁਸਾਰ 12 ਤੋਂ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 4 ਸਤੰਬਰ (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Comment