Skip to main content

newslineexpres

Joe Rogan Podcasts You Must Listen
Home Information ???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਸ੍ਰੀ ਗੁਰੂ ‏ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਸ੍ਰੀ ਗੁਰੂ ‏ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ

by Newslineexpres@1

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਸ੍ਰੀ ਗੁਰੂ ‏ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ

ਪਟਿਆਲਾ, 4 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ‏ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਮਨਾਇਆ। ਸਕੂਲ ਦੀ ਵਿਦਿਆਰਥਣ ਕਿਰਤਬੀਰ ਕੌਰ, ਸੁਖਮਨ ਕੌਰ ਅਤੇ ਹਰਗੁਣ ਕੌਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈ: ਵਿੱਚ ਭਾਈ ਗੁਰਦਾਸ ਜੀ ਤੋਂ ਗੁਰਦੁਆਰਾ ਸ਼੍ਰੀ ਰਾਮਸਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਖਵਾਇਆ ਸੀ। ਇਸ ਮੌਕੇ ਸਤਵੀਰ ਸਿੰਘ ਗਿੱਲ ਨੇ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਸ ਪ੍ਰਕਾਸ਼ ਉਤਸਵ ਬਾਰੇ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਨੁਸਾਰ ਦੱਸੇ ਰਸਤੇ ਉਤੇ ਚਲਣ ਲਈ ਕਿਹਾ। ਇਸ ਮੌਕੇ ਸਕੂਲ ਦੇ ਇੰਚਾਰਜ ਅਤੇ ਹੋਰ ਅਧਿਆਪਕ ਵੀ ਹਾਜਰ ਸਨ।

Related Articles

Leave a Comment