Skip to main content

newslineexpres

Breaking News
Joe Rogan Podcasts You Must Listen
Home Information ???? ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

???? ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

by Newslineexpres@1

???? ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

 ਪਟਿਆਲਾ, 4 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 5 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਲੜਕੇ ਅਤੇ ਲੜਕੀਆਂ) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਵੇ, ਅਤੇ ਉਮਰ 18-28 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 5 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Comment