Skip to main content

newslineexpres

Home Chandigarh ਪਟਿਆਲਾ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

ਪਟਿਆਲਾ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

by Newslineexpres@1

ਪਟਿਆਲਾ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

ਪਟਿਆਲਾ, 5 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਪਹਿਲਾਂ ਸੁਣਵਾਈ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਕੀਤੀ।

Related Articles

Leave a Comment