newslineexpres

Home Chandigarh ਪੰਜਾਬੀ ਟਾਈਪ/ਪੰਜਾਬੀ ਸ਼ਾਰਟਹੈਂਡ/ਤੇਜ਼ ਗਤੀ ਦੀ ਪ੍ਰਾਈਵੇਟ ਪ੍ਰੀਖਿਆ 25 ਅਕਤੂਬਰ ਨੂੰ ਹੋਵੇਗੀ : ਜ਼ਿਲ੍ਹਾ ਭਾਸ਼ਾ ਅਫ਼ਸਰ

ਪੰਜਾਬੀ ਟਾਈਪ/ਪੰਜਾਬੀ ਸ਼ਾਰਟਹੈਂਡ/ਤੇਜ਼ ਗਤੀ ਦੀ ਪ੍ਰਾਈਵੇਟ ਪ੍ਰੀਖਿਆ 25 ਅਕਤੂਬਰ ਨੂੰ ਹੋਵੇਗੀ : ਜ਼ਿਲ੍ਹਾ ਭਾਸ਼ਾ ਅਫ਼ਸਰ

by Newslineexpres@1

ਪੰਜਾਬੀ ਟਾਈਪ/ਪੰਜਾਬੀ ਸ਼ਾਰਟਹੈਂਡ/ਤੇਜ਼ ਗਤੀ ਦੀ ਪ੍ਰਾਈਵੇਟ ਪ੍ਰੀਖਿਆ 25 ਅਕਤੂਬਰ ਨੂੰ ਹੋਵੇਗੀ : ਜ਼ਿਲ੍ਹਾ ਭਾਸ਼ਾ ਅਫ਼ਸਰ
-ਪ੍ਰੀਖਿਆ ਲਈ ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 20 ਸਤੰਬਰ

ਪਟਿਆਲਾ, 5 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ, ਅਫ਼ਸਰ, ਪਟਿਆਲਾ ਵੱਲੋਂ ਪੰਜਾਬੀ ਟਾਈਪ/ਪੰਜਾਬੀ ਸ਼ਾਰਟਹੈਂਡ/ਤੇਜ਼ ਗਤੀ ਦੀ ਪ੍ਰਾਈਵੇਟ ਪ੍ਰੀਖਿਆ 25 ਅਕਤੂਬਰ, 2024 ਨੂੰ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਦੇਣ ਲਈ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਵਿਦਿਆਰਥੀ ਆਪਣਾ ਫਾਰਮ (ਸਮੇਤ 6 ਪਾਸਪੋਰਟ ਸਾਈਜ਼ ਫ਼ੋਟੋਆਂ, ਆਧਾਰ ਕਾਰਡ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ) ਮਿਤੀ 20 ਸਤੰਬਰ ਤੱਕ ਬਿਨਾਂ ਲੇਟ ਫ਼ੀਸ ਅਤੇ 30 ਸਤੰਬਰ ਤੱਕ 50/- ਰੁਪਏ ਲੇਟ ਫ਼ੀਸ ਨਾਲ ਸਵੇਰੇ 9.30 ਵਜੇ ਤੋਂ 05.00 ਵਜੇ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਭਰ ਸਕਦੇ ਹਨ।

Related Articles

Leave a Comment