Skip to main content

newslineexpres

Home Chandigarh ???? ਕੀਨੀਆ ‘ਚ ਸਕੂਲ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 17 ਬੱਚੇ ; 13 ਗੰਭੀਰ

???? ਕੀਨੀਆ ‘ਚ ਸਕੂਲ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 17 ਬੱਚੇ ; 13 ਗੰਭੀਰ

by Newslineexpres@1

???? ਕੀਨੀਆ ‘ਚ ਸਕੂਲ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 17 ਬੱਚੇ ; 13 ਗੰਭੀਰ

ਕੀਨੀਆ, 6 ਸਤੰਬਰ – ਨਿਊਜ਼ ਲਾਈਨ ਐਕਸਪ੍ਰੈਸ – ਕੀਨੀਆ ਵਿੱਚ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗਣ ਕਾਰਨ 17 ਵਿਦਿਆਰਥੀ ਜ਼ਿੰਦਾ ਸੜ ਗਏ ਤੇ ਲੱਗਭਗ 13 ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਇਹ ਘਟਨਾ ਨਏਰੀ ਕਾਉਂਟੀ ਦੇ ਹਿੱਲਸਾਈਡ ਅੰਦਾਰਾਸ਼ਾ ਪ੍ਰਾਇਮਰੀ ਸਕੂਲ ਵਿੱਚ ਵਾਪਰੀ ਹੈ। ਹਾਲਾਂਕਿ, ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਗੰਭੀਰ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਰਾਹਤ ਟੀਮਾਂ ਨੇ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ।

ਪੁਲਿਸ ਨੇ ਦੱਸਿਆ ਕਿ ਇਸ ਹੋਸਟਲ ਵਿੱਚ 14 ਸਾਲ ਤੱਕ ਦੇ ਬੱਚੇ ਰਹਿੰਦੇ ਹਨ ਅਤੇ ਇਸ ਵਿੱਚ 150 ਤੋਂ ਵੱਧ ਵਿਦਿਆਰਥੀ ਰਹਿੰਦੇ ਸਨ। ਸਕੂਲ ਦੀਆਂ ਇਮਾਰਤਾਂ ਮੁੱਖ ਤੌਰ ‘ਤੇ ਲੱਕੜ ਦੀਆਂ ਬਣੀਆਂ ਹੋਈਆਂ ਹਨ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਇਸ ਘਟਨਾ ਨੂੰ “ਭਿਆਨਕ” ਦੱਸਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਪੂਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ।

Newsline Express 

Related Articles

Leave a Comment