???? ਮਰਹੂਮ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤ
????ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤਾ ਧੰਨਵਾਦ, ਕਿਹਾ ਕੋਹਲੀ ਪਰਿਵਾਰ ਮੁੱਖ ਮੰਤਰੀ ਮਾਨ ਦਾ ਆਪਣਾ ਪਰਿਵਾਰ
???? ਕੋਹਲੀ ਪਰਿਵਾਰ ਨੇ ਲੋਕਾਂ ਦਾ ਜਿੱਥੇ ਪਿਆਰ ਕਮਾਇਆ ਹੈ ਉਥੇ ਹੀ ਪਟਿਆਲਾ ਦੇ ਲੋਕਾਂ ਦਾ ਵਿਸ਼ਵਾਸ਼ ਵੀ ਜਿੱਤਿਆ-ਸਪੀਕਰ ਸੰਧਵਾਂ
???? ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ, ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ. ਤੇ ਗੁਰਮੀਤ ਸਿੰਘ ਖੁੱਡੀਆ ਵੱਲੋਂ ਸ਼ਰਧਾ ਦੇ ਫੁੱਲ ਭੇਟ
???? ਅਜੀਤਪਾਲ ਸਿੰਘ ਕੋਹਲੀ ਦੇ ਸਾਥੀ ਵਿਧਾਇਕਾਂ ਤੇ ਐਮ.ਪੀ. ਡਾ. ਗਾਂਧੀ ਸਮੇਤ ਵੱਡੀ ਗਿਣਤੀ ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਪੁੱਜੀਆਂ
???? ਬੁਲਾਰਿਆਂ ਵੱਲੋਂ ਸਵਰਗੀ ਕੋਹਲੀ ਨੂੰ ਨਿਮਰਤਾ ਦੀ ਪੁੰਜ ਸ਼ਖ਼ਸੀਅਤ ਦੱਸਦਿਆਂ ਸਮਾਜ ਸੇਵਾ ਦਾ ਥੰਮ ਕਰਾਰ
ਪਟਿਆਲਾ, 6 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ (73), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਮੌਕੇ ਅੱਜ ਇੱਥੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਵਰਗੀ ਸ. ਕੋਹਲੀ ਨੂੰ ਨਿਮਰਤਾ ਦੀ ਪੁੰਜ ਸ਼ਖ਼ਸੀਅਤ ਦੱਸਦਿਆਂ ਉਨ੍ਹਾਂ ਨੂੰ ਸਮਾਜ ਸੇਵਾ ਦਾ ਥੰਮ ਕਰਾਰ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਰਗੀ ਕੋਹਲੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਮੁੱਖ ਮੰਤਰੀ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਅੰਤਿਮ ਅਰਦਾਸ ਮੌਕੇ ਪੁੱਜੀ ਸਮੁੱਚੀ ਸੰਗਤ, ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਦਾ ਕੋਹਲੀ ਪਰਿਵਾਰ ਵੱਲੋਂ ਧੰਨਵਾਦ ਕੀਤਾ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਕੋਹਲੀ ਪਰਿਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਪਣਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਕੋਹਲੀ ਪਰਿਵਾਰ ਕਈ ਪੀੜ੍ਹੀਆਂ ਤੋਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਨੂੰ ਇਸ ਪਰਿਵਾਰ ਉਪਰ ਬਹੁਤ ਮਾਣ ਹੈ।

