???? ਬਿਨਾਂ ਰਾਖਵਾਂਕਰਨ ਦੇ ਖੇਡ ਵਿਭਾਗ ‘ਚ 205 ਕੋਚਾਂ ਦੀ ਨਿਯੁਕਤੀ ‘ਤੇ ਲਟਕੀ ਤਲਵਾਰ
ਚੰਡੀਗੜ੍ਹ, 7 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਖੇਡ ਵਿਭਾਗ ਵਿਚ 14 ਖੇਡਾਂ ਲਈ 205 ਕੋਚਾਂ ਦੀਆਂ ਜੋ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਸਨ, ਉਸ ‘ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ, ਕਿਉਂਕਿ ਸਰਕਾਰ ਇਹ ਨਿਯੁਕਤੀਆਂ ਬਿਨਾਂ ਰਾਖਵਾਂਕਰਨ ਦਿੱਤੇ ਕਰਨ ਜਾ ਰਹੀ ਸੀ। ਇਸ ਵਿਰੁੱਧ ਹਾਈ ਕੋਰਟ ਵਿਚ ਪਾਈ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਰਾਖਵਾਂਕਰਨ ਇਕ ਸੰਵਿਧਾਨਕ ਅਧਿਕਾਰ ਹੈ, ਪਰ ਇਨ੍ਹਾਂ ਨਿਯੁਕਤੀਆਂ ਵਿਚ ਐਸ.ਸੀ., ਐੱਸ.ਟੀ., ਓ.ਬੀ.ਸੀ ਜਾਂ ਸਾਬਕਾ ਫ਼ੌਜੀਆਂ ਵਰਗੇ ਕਿਸੇ ਵੀ ਵਰਗ ਨੂੰ ਰਾਖਵਾਂਕਰਨ ਨਹੀਂ ਦਿੱਤਾ ਗਿਆ, ਜੋ ਕਿ ਸਰਾਸਰ ਗਲਤ ਹੈ। ਲਿਹਾਜ਼ਾ ਇਨ੍ਹਾਂ ਨਿਯੁਕਤੀਆਂ ਵਿਚ ਰਾਖਵਾਂਕਰਨ ਦੇਣ ਦੀ ਮੰਗ ਕੀਤੀ ਗਈ ਸੀ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ, ਹਾਲਾਂਕਿ ਸਰਕਾਰ ਨੂੰ ਨਿਯੁਕਤੀ ਪ੍ਰਕਿਰਿਆ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ, ਪਰ ਨਾਲ ਹੀ ਕਿਸੇ ਨੂੰ ਵੀ ਇਨ੍ਹਾਂ ਅਹੁਦਿਆਂ ‘ਤੇ ਨਿਯੁਕਤ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।
