newslineexpres

Home ਪੰਜਾਬ ਅੱਜ ਤੋਂ 3 ਦਿਨਾਂ ਦੀ ਛੁੱਟੀ ‘ਤੇ ਬਿਜਲੀ ਮੁਲਾਜ਼ਮ

ਅੱਜ ਤੋਂ 3 ਦਿਨਾਂ ਦੀ ਛੁੱਟੀ ‘ਤੇ ਬਿਜਲੀ ਮੁਲਾਜ਼ਮ

by Newslineexpres@1

ਚੰਡੀਗੜ੍ਹ, 10 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ‘ਚ ਬਿਜਲੀ ਵਿਭਾਗ ਦੇ ਮੁਲਾਜ਼ਮ ਅੱਜ ਤੋਂ 3 ਦਿਨਾਂ ਤੱਕ ਜਨਤਕ ਛੁੱਟੀ ‘ਤੇ ਜਾ ਰਹੇ ਹਨ। ਦਰਅਸਲ ਬਿਜਲੀ ਮੁਲਾਜ਼ਮਾਂ ਵਲੋਂ 10, 11 ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ‘ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ 6 ਸਤੰਬਰ ਨੂੰ ਬਿਜਲੀ ਮੰਤਰੀ ਪੰਜਾਬ ਨਾਲ ਚੰਡੀਗੜ੍ਹ ‘ਚ ਜੋ ਜੁਆਇੰਟ ਫੋਰਮ ਦੇ ਅਹੁਦੇਦਾਰਾਂ ਦੀ ਬੈਠਕ ਹੋਈ ਸੀ, ਇਸ ਬੈਠਕ ‘ਚ ਬਿਜਲੀ ਮੁਲਾਜ਼ਮਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ, ਜਿਸ ਦੇ ਵਿਰੋਧ ‘ਚ ਉਹ ਇਹ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ। ਇਸ ਦੌਰਾਨ ਸੂਬਾ ਵਾਸੀਆਂ ਨੂੰ ਇਸ ਗੱਲ ਦੀ ਚਿੰਤਾ ਰਹੇਗੀ ਕਿ ਜੇਕਰ ਬਿਜਲੀ ਨੂੰ ਲੈ ਕੇ ਕਿਤੇ ਕੋਈ ਨੁਕਸ ਪੈ ਗਿਆ ਤਾਂ ਉਸ ਨੂੰ ਜਲਦੀ ਠੀਕ ਨਹੀਂ ਕੀਤਾ ਜਾਵੇਗਾ ਅਤੇ ਖ਼ਪਤਕਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

ਇਨ੍ਹਾਂ ਮੰਗਾਂ ਨੂੰ ਲੈ ਕੇ ਕਰ ਰਹੇ ਪ੍ਰਦਰਸ਼ਨ
ਡਿਊਟੀ ਦੌਰਾਨ ਮਰਨ ਵਾਲੇ ਮੁਲਾਜ਼ਮ ਨੂੰ ਸ਼ਹੀਦ ਦਾ ਦਰਜਾ ਅਤੇ ਕਰੋੜਾਂ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇ।
ਸਬ ਸਟੇਸ਼ਨ ਸਟਾਫ਼ ਦੀਆਂ ਮੁੱਖ ਮੰਗਾਂ ਆਰਟੀਐੱਮ ਤੋਂ ਏ. ਐੱਲ ਐੱਮ. ‘ਚ ਤਰੱਕੀ ਦਾ ਸਮਾਂ ਘਟਾਇਆ ਜਾਵੇ, ਓ. ਸੀ. ਨੂੰ ਪੇ ਬੈਂਡ ਦੇਣਾ, ਸਬ ਸਟੇਸ਼ਨ ਸਟਾਫ਼ ਨੂੰ ਸੁਰੱਖਿਆ ਤੇ ਓਵਰਟਾਈਮ ਦੇਣ ਦੀਆਂ ਹਨ।

Related Articles

Leave a Comment