🚩 ਮਾਡਲ ਸਕੂਲ ਵਿਖੇ ਮਨਾਇਆ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਵਿਆਹ ਪੁਰਬ
ਪਟਿਆਲਾ, 10 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਸੁਖਮਨ ਕੌਰ ਅਤੇ ਹਰਗੁਨ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਬਾਰੇ ਪੂਰੀ ਜਾਣਕਾਰੀ ਦਿੱਤੀ। ਏ.ਐਨ.ਓ ਸਤਵੀਰ ਸਿੰਘ ਗਿੱਲ ਨੇ ਬੱਚਿਆਂ ਨੂੰ ਗੁਰੁ ਜੀ ਦੀਆਂ ਸਿਖਿਆਵਾਂ ਉਤੇ ਚਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਤੇ ਸਮੂਹ ਸਟਾਫ ਹਾਜਰ ਸਨ।