ਚੰਡੀਗੜ, 13 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀਡੀਪੀਓ) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਦੱਸ ਦਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
previous post