newslineexpres

Home Latest News ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ ਹੜਤਾਲ, ਬਿਜਲੀ ਮੁਲਾਜ਼ਮਾਂ ਦਾ ਐਲਾਨ, 17 ਸਤੰਬਰ ਤੱਕ ਲਈ ਸਮੂਹਿਕ ਛੁੱਟੀ

ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ ਹੜਤਾਲ, ਬਿਜਲੀ ਮੁਲਾਜ਼ਮਾਂ ਦਾ ਐਲਾਨ, 17 ਸਤੰਬਰ ਤੱਕ ਲਈ ਸਮੂਹਿਕ ਛੁੱਟੀ

by Newslineexpres@1

ਪਟਿਆਲਾ, 13 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਆਪਣੀ ਹੜਤਾਲ ਵਧਾ ਦਿੱਤੀ ਹੈ। ਇਹ ਸਾਰੇ 17 ਸਤੰਬਰ ਤੱਕ ਸਾਮੁਹਿਕ ਛੁੱਟੀ ‘ਤੇ ਚਲੇ ਗਏ ਹਨ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸੂਬਾ ਸਰਕਾਰ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਨਾ ਕਰਨ ਦੇ ਇਲਜ਼ਾਮ ਲਾਏ ਹਨ। ਬਿਜਲੀ ਮੁਲਾਜ਼ਮਾਂ ਦੀ ਇਹ ਹੜਤਾਲ ਲੋਕਾਂ ਲਈ ਮੁਸੀਬਤ ਦਾ ਸਬਬ ਬਣ ਸਕਦੀ ਹੈ, ਕਿਉਂਕਿ ਹੁਣ ਜੇਕਰ ਕਿਤੇ ਕੋਈ ਫਾਲਟ ਹੁੰਦਾ ਹੈ ਤਾਂ ਉਹ ਛੇਤੀ ਠੀਕ ਨਹੀਂ ਹੋ ਸਕੇਗਾ ਅਤੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਸਕਦਾ ਹੈ।
ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਬਿਜਲੀ ਸਕੱਤਰ ਪੰਜਾਬ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਬੈਠਕ ਵਿੱਚ ਸਹਿਮਤੀ ਨਹੀਂ ਬਣ ਸਕੀ ਹੈ। ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਉਨ੍ਹਾਂ ਨੂੰ ਕੁਝ ਵੀ ਦੇਣ ਨੂੰ ਤਿਆਰ ਨਹੀਂ ਹੈ। ਬਸ ਸਿਰਫ ਗੱਲਾਂ ਨਾਲ ਹੀ ਟਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਹੜਤਾਲੀ ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਕੰਮ ਕਰਦਿਆਂ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਬਿਜਲੀ ਕਾਮਿਆਂ ਨੂੰ ਸਰਕਾਰ ਸ਼ਹੀਦ ਦਾ ਦਰਜਾ ਦੇਣ ਅਤੇ ਨਾ ਹੀ ਉਨ੍ਹਾਂ ਨੂੰ ਵਿੱਤੀ ਸਹਾਇਤਾ ਵੀ ਦੇਣ ਲਈ ਤਿਆਰ ਹੈ।

Related Articles

Leave a Comment