newslineexpres

Home Information ???? ਡਿਪਟੀ ਕਮਿਸ਼ਨਰ ਨੇ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

???? ਡਿਪਟੀ ਕਮਿਸ਼ਨਰ ਨੇ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

by Newslineexpres@1

???? ਡਿਪਟੀ ਕਮਿਸ਼ਨਰ ਨੇ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

???? ਲੋੜਵੰਦ ਬੱਚਿਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ : ਡਿਪਟੀ ਕਮਿਸ਼ਨਰ

???? 56 ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਪਟਿਆਲਾ, 13 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਦੀ ਭਲਾਈ ਲਈ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ 56 ਲੋੜਵੰਦ ਬੱਚਿਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਨਾਏ ਗਏ ਸਪਾਂਸਰਸ਼ਿਪ ਦਿਵਸ ਮੌਕੇ ਸਪਾਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਜਿਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਹੈ ਅਤੇ ਘਰ ਵਿੱਚ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਹਨਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸਰਕਾਰ ਦੇ ਦਿਸ਼ਾ ਦੇ ਨਿਰਦੇਸ਼ਾਂ ਮੁਤਾਬਿਕ ਕੰਮ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਤਾਂ ਜੋ ਜ਼ਰੂਰਤ ਮੰਦ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਨ ਪੋਸ਼ਣ ਹੋ ਸਕੇ।

ਇਸ ਤੋ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਜੇ ਕਰ ਕਿਸੇ ਬੱਚੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪਾਂਸਰਸ਼ਿਪ ਸਕੀਮ ਅਧੀਨ ਲੋੜਵੰਦ ਬੱਚਿਆਂ ਨੂੰ ਵੱਧ ਤੋ ਵੱਧ ਜੋੜਿਆ ਜਾ ਰਿਹਾ ਹੈ ਤਾਂ ਜੋ ਯੋਗ ਤੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ ਜਾ ਸਕੇ ਅਤੇ ਕੋਈ ਵੀ ਯੋਗ ਬੱਚਾ ਸਹੂਲੀਅਤ ਲੈਣ ਤੋਂ ਵਾਂਝਾ ਨਾ ਰਹਿ ਸਕੇ। ਇਸ ਸਪਾਂਸਰਸ਼ਿਪ ਸਕੀਮ ਲਈ ਜੇ ਕੋਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ, ਬਲਾਕ-ਸੀ ਐਕਸਟੈਂਸ਼ਨ ਕਮਰਾ ਨੰਬਰ 150 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸੰਪਰਕ ਕਰ ਸਕਦਾ ਹੈ। ਦਫ਼ਤਰ ਦੀ ਈ-ਮੇਲ ਆਈ ਡੀ dcpo.patiala@gmail.com ਅਤੇ ਫ਼ੋਨ ਨੰਬਰ 0175-2353523 ਹੈ।

Related Articles

Leave a Comment