Skip to main content

newslineexpres

Joe Rogan Podcasts You Must Listen
Home Information ???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

by Newslineexpres@1

???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

 ਪਟਿਆਲਾ, 13 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ  – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 16 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਏਸ ਕਾਰਪ ਲਿਮਟਿਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਲੋਨ ਅਫ਼ਸਰ ਅਤੇ ਮਾਰਕੀਟਿੰਗ ਅਫ਼ਸਰ ਦੀ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰ ਨੇ ਬਾਰ੍ਹਵੀਂ/ ਗਰੈਜੂਏਸ਼ਨ/ ਪੋਸਟ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 18-35 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 16 ਸਤੰਬਰ ਨੂੰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Newsline Express 

Related Articles

Leave a Comment