Skip to main content

newslineexpres

Breaking News
Joe Rogan Podcasts You Must Listen
Home Information ???? ਪੰਜਾਬ ਸਰਕਾਰ ਨੇ 72 ਪੰਚਾਇਤ ਸੰਮਤੀਆਂ ਕੀਤੀਆਂ ਭੰਗ

???? ਪੰਜਾਬ ਸਰਕਾਰ ਨੇ 72 ਪੰਚਾਇਤ ਸੰਮਤੀਆਂ ਕੀਤੀਆਂ ਭੰਗ

by Newslineexpres@1

???? ਪੰਜਾਬ ਸਰਕਾਰ ਨੇ 72 ਪੰਚਾਇਤ ਸੰਮਤੀਆਂ ਕੀਤੀਆਂ ਭੰਗ

???? DDPO ਦੇਖਣਗੇ ਪਿੰਡਾਂ ਦੇ ਕੰਮਕਾਜ

ਚੰਡੀਗੜ੍ਹ, 13 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ । ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ । ਹੁਣ ਚੇਅਰਮੈਨਾਂ ਦੀ ਥਾਂ ‘ਤੇ DDPO ਨੂੰ ਪ੍ਰਬੰਧਕ ਲਾਇਆ ਗਿਆ ਹੈ। ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ । ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।

Newsline Express 

Related Articles

Leave a Comment