Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Crime ???? ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ ; ਡਿਪੋਰਟ ਕੀਤੇ ਮੁਲਜ਼ਮ ਉਤੇ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ, ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਦੇ ਦੋਸ਼

???? ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ ; ਡਿਪੋਰਟ ਕੀਤੇ ਮੁਲਜ਼ਮ ਉਤੇ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ, ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਦੇ ਦੋਸ਼

by Newslineexpres@1

???? ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ

???? ਡਿਪੋਰਟ ਕੀਤੇ ਮੁਲਜ਼ਮ ਉਤੇ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ, ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਦੇ ਦੋਸ਼

???? ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ

ਚੰਡੀਗੜ੍ਹ/ਬਟਾਲਾ, 13 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ –  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ, “ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ ਆਸਟਰੀਆ ਤੋਂ ਭਾਰਤ ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।” ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।
ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।
ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।
Newsline Express

Related Articles

Leave a Comment