newslineexpres

Breaking News
🚩ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਓਬੀਸੀ ਦੇ 27 ਫ਼ੀਸਦੀ ਰਾਖਵਾਂਕਰਨ ਦਾ ਮੁੱਦਾ ਉਠਾਵਾਂਗੇ : ਜਥੇਦਾਰ ਹਰਦਿਆਲ ਸਿੰਘ ਭੱਟੀ 🚩ਫਾਸਟ ਵੇਅ ਅਤੇ ਨੈੱਟ ਪਲੱਸ ਦੀ ਸਰਵਿਸ ਤੋਂ ਗ੍ਰਾਹਕ ਪਰੇਸ਼ਾਨ, ਸ਼ਿਕਾਇਤਾਂ ਦੇ ਕਈ ਕਈ ਘੰਟੇ ਬਾਵਜੂਦ ਨਹੀਂ ਮਿਲਦਾ ਹੱਲ 🚩 ਸਿਹਤ ਮੰਤਰੀ ਨੇ ਪਟਿਆਲਾ ‘ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ 🚩 ਸੋਨੀ ਇੰਡੀਆ ਨੇ ਕੀਤਾ ਨਵੀਂ ਇਮਰਸਿਵ ਆਡੀਓ ਰੇਂਜ ਨਾਲ ‘ਬਰਾਵਿਆ ਥੀਏਟਰ’ ਪੋਰਟਫੋਲੀਓ ਦਾ ਕੀਤਾ ਵਿਸਥਾਰ ਪੰਜਾਬ ਵਿੱਚ ਐਸ.ਆਈ.ਆਰ. ਦਾ ਕੰਮ ਜੰਗੀ ਪੱਧਰ ‘ਤੇ ਜਾਰੀ, ਬੀ.ਐਲ.ਓਜ਼ ਦੀ ਮਿਹਨਤ ਨਾਲ ਪ੍ਰਕਿਰਿਆ ਨੂੰ ਮਿਲੀ ਰਫ਼ਤਾਰ 🚩ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਹਜ਼ਾਰਾਂ ਸੰਗਤਾਂ ਨੇ ਸਾਬਕਾ ਡੀਐਸਪੀ ਸੇਵਾ ਸਿੰਘ ਭੱਟੀ ਨੂੰ ਦਿੱਤੀ ਸ਼ਰਧਾਂਜਲੀ
Joe Rogan Podcasts You Must Listen
Home Chandigarh ???? ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

???? ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

by Newslineexpres@1

???? ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

???? 31 ਅਕਤੂਬਰ ਤੱਕ ਕਰਵਾਈ ਜਾ ਸਕੇਗੀ ਵੋਟਾਂ ਲਈ ਰਜਿਸਟਰੇਸ਼ਨ

???? ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ – ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 18 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ  – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਪਟਿਆਲਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਕਮਿਸ਼ਨ ਵੱਲੋਂ ਵੋਟਾਂ ਬਣਵਾਉਣ ਦੀਆਂ ਤਾਰੀਖਾਂ ਵਿੱਚ ਵਾਧਾ ਕਰਦਿਆਂ ਹੁਣ ਵੋਟ ਬਣਾਉਣ ਦੀ ਰਜਿਸਟਰੇਸ਼ਨ 31 ਅਕਤੂਬਰ 2024 ਤੱਕ ਕਰ ਦਿੱਤੀ ਗਈ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦੇ ਹਨ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

Related Articles

Leave a Comment