newslineexpres

Home Chandigarh ???? ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ

???? ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ

by Newslineexpres@1

???? ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ

ਚੰਡੀਗੜ੍ਹ, 19 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਵੱਲੋਂ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਸਥਿਤ ਸਾਬਕਾ IAS ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀ.ਈ.ਓ. ਮਹਿੰਦਰ ਸਿੰਘ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਗਿਆ। ਇਸ ਦੌਰਾਨ ਕੋਠੀ ‘ਚੋਂ ਕਰੋੜਾਂ ਦੀ ਨਕਦੀ, ਹੀਰੇ, ਸੋਨੇ ਦੇ ਗਹਿਣੇ ਅਤੇ ਸ਼ੱਕੀ ਦਸਤਾਵੇਜ਼ ਬਰਾਮਦ ਕੀਤੇ ਗਏ। ED ਨੂੰ ਛਾਪੇਮਾਰੀ ਦੌਰਾਨ ਸਾਬਕਾ IAS ਮਹਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਘਰ ‘ਚੋਂ ਹੀਰਿਆਂ ਦਾ ਭੰਡਾਰ ਮਿਲਿਆ ਹੈ, ਜਿਸ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੰਨਾ ਹੀ ਨਹੀਂ, ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ ਹੋਏ ਹਨ। ਇਸ ਮਾਮਲੇ ਦੀ ਈਡੀ ਵੱਲੋਂ ਜਾਂਚ ਜਾਰੀ ਹੈ।

Newsline Express 

Related Articles

Leave a Comment