Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Corruption ???? 50,000 ਰੁਪਏ ਰਿਸ਼ਵਤ ! ???? ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ

???? 50,000 ਰੁਪਏ ਰਿਸ਼ਵਤ ! ???? ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ

by Newslineexpres@1

???? 50,000 ਰੁਪਏ ਰਿਸ਼ਵਤ
???? ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ

   ਚੰਡੀਗੜ੍ਹ, 19 ਸਤੰਬਰ – ਅਸ਼ੋਕ ਵਰਮਾ / ਨਿਊਜ਼ਲਾਈਨ ਐਕਸਪ੍ਰੈਸ –   ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।        Newsline Express

Related Articles

Leave a Comment