newslineexpres

Home Information ???? ਤਿੰਨ ਰੋਜ਼ਾ ਗੁਰਮੁਖੀ ਅੱਖਰਕਾਰੀ ਕਾਰਜਸ਼ਾਲਾ ਦਾ ਆਯੋਜਨ

???? ਤਿੰਨ ਰੋਜ਼ਾ ਗੁਰਮੁਖੀ ਅੱਖਰਕਾਰੀ ਕਾਰਜਸ਼ਾਲਾ ਦਾ ਆਯੋਜਨ

by Newslineexpres@1

???? ਤਿੰਨ ਰੋਜ਼ਾ ਗੁਰਮੁਖੀ ਅੱਖਰਕਾਰੀ ਕਾਰਜਸ਼ਾਲਾ ਦਾ ਆਯੋਜਨ

ਪਟਿਆਲਾ, 22 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ  –  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ. ਹਰਜੋਤ ਸਿੰਘ ਬੈਂਸ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਰਹਿਨੁਮਾਈ ਹੇਠ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਤਿੰਨ ਰੋਜ਼ਾ ਗੁਰਮੁਖੀ ਅੱਖਰਕਾਰੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ। ਇਸ ਕਾਰਜਸ਼ਾਲਾ ਵਿੱਚ ਦਫ਼ਤਰ ਵਿਖੇ ਚਲਦੀਆਂ ਪੰਜਾਬੀ ਟਾਈਪ/ਸਟੈਨੋ ਤੇ ‘ਉਰਦੂ ਆਮੋਜ਼’ ਜਮਾਤਾਂ ਦੇ ਵਿਦਿਆਰਥੀਆਂ ਅਤੇ  ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਪਟਿਆਲਾ ਦੇ ਸਮੁੱਚੇ ਸਟਾਫ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।  ਇਸ ਕਾਰਜਸ਼ਾਲਾ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਸ. ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜੀ ਵੱਲੋਂ ਕੀਤਾ ਗਿਆ। ਉਨ੍ਹਾਂ ਆਪਣੇ ਉਦਘਾਟਨੀ ਭਾਸ਼ਣ ਵਿੱਚ ਅੱਖਰਕਾਰੀ ਕਲਾ ਬਾਰੇ ਵਿਸਥਾਰਪੂਰਵਕ ਰੋਸ਼ਨੀ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਇਸ ਕਾਰਜਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਗਿਆ।
ਸਤਨਾਮ ਸਿੰਘ ਡਿਪਟੀ ਡਾਇਰੈਕਟਰ ਨੇ ਇਸ ਨਵੇਕਲੀ ਪਹਿਲ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਦੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਅਤੇ ਡਾਇਰੈਕਟਰ ਸਾਹਿਬ ਦਾ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਤਿੰਨ ਦਿਨਾਂ ਕਾਰਜਸ਼ਾਲਾ ਦੌਰਾਨ ਸੁੰਦਰ ਲਿਖਾਈ ਅਤੇ ਅੱਖਰਕਾਰੀ  ਦੇ ਤਕਨੀਕੀ ਮਾਹਿਰਾਂ ਸ. ਸੁਰਜੀਤ ਸਿੰਘ ਅਤੇ ਕਾਲਾ ਸਿੰਘ ਦੁਆਰਾ ਅੱਖਰਕਾਰੀ ਦੀਆਂ ਵਿਭਿੰਨ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਅੱਖਰਕਾਰੀ ਦੀ ਸਿਖਲਾਈ ਦਿੱਤੀ ਗਈ। ਇਸ ਕਾਰਜਸ਼ਾਲਾ ਦੇ ਤੀਜੇ ਅਤੇ ਆਖਰੀ ਦਿਨ ਸਿਖਲਾਈ ਪ੍ਰਾਪਤ ਸਮੂਹ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਅਤੇ ਅੱਖਰਕਾਰੀ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਨਵੇਕਲੇ ਢੰਗ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਹਨਾਂ ਮੁਕਾਬਲਿਆਂ ਵਿੱਚੋਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ  ਵਿਭਾਗ ਦੇ ਅਧਿਕਾਰੀਆਂ ਤਜਿੰਦਰ ਸਿੰਘ ਗਿੱਲ, ਸੁਰਿੰਦਰ ਕੌਰ ਸਹਾਇਕ ਡਾਇਰੈਕਟਰ ਅਤੇ ਡਾ. ਮਨਜਿੰਦਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਕਾਰਜਸ਼ਾਲਾ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਉਹਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਸਮਾਗਮ ਦੇ ਅੰਤ ਵਿੱਚ ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਇਸ ਕਾਰਜਸ਼ਾਲਾ ਨੂੰ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਕਲਾ ਕਿਰਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਗੁਰਮੇਲ ਸਿੰਘ, ਸੀਨੀਅਰ ਸਹਾਇਕ ਦੁਆਰਾ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਚੰਦਨਦੀਪ ਕੌਰ ਡਿਪਟੀ ਡਾਇਰੈਕਟਰ, ਡਾ. ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਖੋਜ ਅਫ਼ਸਰ, ਨਵਨੀਤ ਕੌਰ ਸੀਨੀਅਰ ਸਹਾਇਕ, ਹਰਦੀਪ ਕੌਰ ਜੂ.ਸ.ਸ.ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Related Articles

Leave a Comment