Skip to main content

newslineexpres

Breaking News
Joe Rogan Podcasts You Must Listen
Home Information ???? ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਸਤੰਬਰ ਨੂੰ

???? ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਸਤੰਬਰ ਨੂੰ

by Newslineexpres@1

???? ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਸਤੰਬਰ ਨੂੰ

ਸਕਾਈ ਇੰਟਰਨੈਸ਼ਨਲ ’ਚ ਮੈਨੇਜਮੈਂਟ ਟਰੇਨੀ ਦੀ ਆਸਾਮੀ ਲਈ ਹੋਵੇਗਾ ਇੰਟਰਵਿਊ

ਪਟਿਆਲਾ, 23 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ –  ‌ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 24 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ’ਚ ਮੈਨੇਜਮੈਂਟ ਟਰੇਨੀ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕਾਈ ਇੰਟਰਨੈਸ਼ਨਲ ਵੱਲੋਂ ਮੈਨੇਜਮੈਂਟ ਟਰੇਨੀ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮ ਨਾਲ ਲੈ ਕੇ ਮਿਤੀ 24 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ।

Newsline Express

Related Articles

Leave a Comment