Skip to main content

newslineexpres

Breaking News
🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ 🚩 ਪੰਜਾਬ PCS Mains ਪ੍ਰੀਖਿਆ ਦੇ ਨਤੀਜਿਆਂ ’ਤੇ ਹਾਈਕੋਰਟ ਦੀ ਰੋਕ, ਇੰਟਰਵਿਊ ਵੀ ਮੁਲਤਵੀ
Joe Rogan Podcasts You Must Listen
Home Chandigarh ???? ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

???? ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

by Newslineexpres@1

???? ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਪਟਿਆਲਾ, 23 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ  – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related Articles

Leave a Comment