???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ NSS ਦਿਵਸ
ਪਟਿਆਲਾ, 24 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿਧ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸਰਲਾ ਭਟਨਾਗਰ ਦੀ ਯੋਗ ਅਗਵਾਈ ਵਿੱਚ ਐਨ.ਐਸ.ਐਸ ਦਿਵਸ ਮਨਾਇਆ ਗਿਆ। ਇਸ ਮੌਕੇ ਐਨਐਸਐਸ ਦੇ ਵਲੰਟੀਅਰਜ਼ ਦੀਆਂ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।

ਐਨਐਸਐਸ ਨਾਲ ਸੰਬੰਧਿਤ ਕੁਇੱਜ਼ ਮੁਕਾਬਲਾ ਕਰਾਉਣ ਦੇ ਨਾਲ-ਨਾਲ ਦੇਸ਼ ਭਗਤੀ ਦੇ ਗੀਤ ਗਾਏ ਗਏ। ਵਿਸ਼ੇਸ਼ ਕਰਕੇ ਐਨਐਸਐਸ ਦਾ ਗੀਤ ਵਲੰਟੀਅਰਜ਼ ਨੇ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਗਾ ਕੇ ਸਾਰਿਆਂ ਵਿੱਚ ਵਿਲੱਖਣ ਉਤਸ਼ਾਹ ਭਰ ਦਿੱਤਾ। ਕੁਇਜ਼ ਮੁਕਾਬਲੇ ਵਿੱਚ ਪਹਿਲੇ ਦੂਜੇ ਤੀਜੇ ਦਰਜੇ ਤੇ ਰਹੇ ਵਿਦਿਆਰਥੀਆਂ ਨੂੰ ਅਤੇ ਐਨਐਸਐਸ ਦੀਆਂ ਗਤੀ ਵਿਧੀਆਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਲੰਟੀਅਰਜ਼ ਨੂੰ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਦੁਆਰਾ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਾਰਾ ਪ੍ਰੋਗਰਾਮ ਐਨਐਸਐਸ ਅਫਸਰ ਰਵਿੰਦਰ ਕੌਰ ਦੇ ਵਿਸ਼ੇਸ਼ ਯਤਨਾ ਸਦਕਾ ਸਫਲ ਰਿਹਾ। ਪ੍ਰਿੰਸੀਪਲ ਸਰਲਾ ਭਟਨਾਗਰ ਦੁਆਰਾ ਵਿਦਿਆਰਥੀਆਂ ਨੂੰ ਦੇਸ਼ ਸੇਵਾ ਤੇ ਸਮਾਜ ਸੇਵਾ ਲਈ ਹਮੇਸ਼ਾ ਹੀ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ।
