Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Elections ???? ਪਟਿਆਲਾ ਦੇ ਰਾਜਿੰਦਰਾ ਜਿੰਮਖਾਨਾ ਕਲੱਬ ਦੀਆਂ ਚੋਣਾਂ ਦਾ ਐਲਾਨ

???? ਪਟਿਆਲਾ ਦੇ ਰਾਜਿੰਦਰਾ ਜਿੰਮਖਾਨਾ ਕਲੱਬ ਦੀਆਂ ਚੋਣਾਂ ਦਾ ਐਲਾਨ

by Newslineexpres@1

???? ਪਟਿਆਲਾ ਦੇ ਰਾਜਿੰਦਰਾ ਜਿੰਮਖਾਨਾ ਕਲੱਬ ਦੀਆਂ ਚੋਣਾਂ ਦਾ ਐਲਾਨ

???? 19 ਨੂੰ ਪੈਣਗੀਆਂ ਵੋਟਾਂ, ਨਤੀਜੇ 10 ਅਕਤੂਬਰ ਨੂੰ

ਪਟਿਆਲਾ, 26 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਬਾਰਾਦਰੀ ਗਾਰਡਨ ਸਥਿਤ ਉੱਤਰੀ ਭਾਰਤ ਦੇ ਪ੍ਰਸਿੱਧ ਰਾਜਿੰਦਰਾ ਜਿੰਮਖਾਨਾ ਐਂਡ ਮਹਿੰਦਰਾ ਕਲੱਬ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਇਹ ਚੋਣਾਂ 19 ਅਕਤੂਬਰ ਨੂੰ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਬਕਾਇਦਾ 5 ਮੈਂਬਰੀ ਇਲੈਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ‘ਚ ਸੀਨੀਅਰ ਮੈਂਬਰ ਐਡਵੋਕੇਟ ਕੁੰਦਨ ਸਿੰਘ ਨਾਗਰਾ, ਰਿਟਰਨਿੰਗ ਅਫਸਰ ਐਡਵੋਕੇਟ ਕੁਲਦੀਪ ਕੌਸ਼ਲ ਅਤੇ ਸੀ. ਏ. ਅਨਿਲ ਅਰੋੜਾ ਮੈਂਬਰ, ਐਡਵੋਕੇਟ ਆਰ.ਐਨ. ਕੌਸ਼ਲ ਅਤੇ ਡਾ. ਹਰਪ੍ਰੀਤ ਸਿੰਘ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ।

ਇਲੈਕਸ਼ਨ ਕਮੇਟੀ ਦੀ ਅਹਿਮ ਮੀਟਿੰਗ ਐਡਵੋਕੇਟ ਕੁੰਦਨ ਸਿੰਘ ਨਾਗਰਾ ਦੀ ਅਗਵਾਈ ਹੇਠ ਹੋਈ, ਜਿਸ ‘ਚ ਸਮੁੱਚ ਮੈਂਬਰਾਂ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਸੁਖਦੀਪ ਸਿੰਘ ਬੋਪਾਰਾਏ, ਸਕੱਤਰ ਹਰਪ੍ਰੀਤ ਸਿੰਘ ਸੰਧੂ ਅਤੇ ਖਜ਼ਾਨਚੀ ਇੰਜ. ਏ. ਪੀ. ਗਰਗ ਨੇ ਵੀ ਸ਼ਮੂਲੀਅਤ ਕੀਤੀ। ਰਿਟਰਨਿੰਗ ਅਫਸਰ ਕੁੰਦਨ ਸਿੰਘ ਨਾਗਰਾ ਨੇ ਦੱਸਿਆ ਕਿ ਪ੍ਰਧਾਨ, ਵਾਈਸ ਪ੍ਰਧਾਨ, ਸਕੱਤਰ,, ਜੁਆਇੰਟ ਸਕੱਤਰ ਅਤੇ ਖਜ਼ਾਨਚੀ ਤੋਂ ਇਲਾਵਾ 7 ਕਾਰਜਕਾਰਨੀ ਮੈਂਬਰਾਂ ਦੀ ਚੋਣ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰ ਨੂੰ 1 ਲੱਖ ਰੁਪਏ ਦੀ ਸਕਿਓਰਟੀ ਜਮ੍ਹਾ ਕਰਵਾਉਣੀ ਪਵੇਗੀ।

1 ਅਕਤੂਬਰ ਨੂੰ ਸਵੇਰੇ 10 ਵਜੇ ਨਾਮਜ਼ਦਗੀ ਪੱਤਰ ਸ਼ੁਰੂ ਹੋ ਜਾਣਗੇ ਅਤੇ 2 ਅਕਤੂਬਰ ਨੂੰ ਸ਼ਾਮ 6 ਵਜੇ ਤੱਕ ਨਾਮਜ਼ਦਗੀ ਪੱਤਰ ਲਏ ਜਾਣਗੇ, ਉਸ ਤੋਂ ਬਾਅਦ 3 ਅਕਤੂਬਰ ਨੂੰ ਕਾਗਜਾਂ ਦੀ ਜਾਂਚ ਪੜਤਾਲ ਹੋਵੇਗੀ। ਉਮੀਦਵਾਰ 5 ਅਕਤੂਬਰ ਸ਼ਾਮ 6 ਵਜੇ ਤੱਕ ਆਪਣੇ ਨਾਮਜ਼ਗੀ ਪੱਤਰ ਵਾਪਸ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ 19 ਅਕਤੂਬਰ ਨੂੰ ਵੋਟਾਂ ਹੋਣਗੀਆਂ ਅਤੇ ਉਸ ਤੋਂ ਬਾਅਦ 20 ਅਕਤੂਬਰ ਨੂੰ ਸਵੇਰੇ 10 ਵਜੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

Related Articles

Leave a Comment