newslineexpres

Home ਪੰਜਾਬ ਸ਼ਾਹੀ ਸ਼ਹਿਰ ਪਟਿਆਲਾ ‘ਚ ਮੁਲਾਜ਼ਮਾਂ ਦਾ ਹੱਲਾ ਬੋਲ, 6ਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਵਿਰੋਧ ‘ਚ ਕੀਤੀ ਵੱਡੀ ਰੈਲੀ

ਸ਼ਾਹੀ ਸ਼ਹਿਰ ਪਟਿਆਲਾ ‘ਚ ਮੁਲਾਜ਼ਮਾਂ ਦਾ ਹੱਲਾ ਬੋਲ, 6ਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਵਿਰੋਧ ‘ਚ ਕੀਤੀ ਵੱਡੀ ਰੈਲੀ

by Newslineexpres@1

ਪਟਿਆਲਾ, 29 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਓਰੋ – ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਛੇਵੇਂ ਤਨਖਾਹ ਕਮਿਸ਼ਨ ‘ਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ ਦੀ ਮੰਗ ਲਈ ਸੂਬੇ ਭਰ ‘ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਕੱਚੇ ਕੰਟਰੈਕਟ ਵਰਕਰਾਂ ਵੱਲੋਂ ਸਰਹਿੰਦ ਰੋਡ ਸਥਿਤ ਅਨਾਜ਼ ਮੰਡੀ ‘ਚ ਵਿਸ਼ਾਲ ‘ਹੱਲਾ ਬੋਲ-ਮਹਾਂ ਰੈਲੀ’ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਪਰ ਉਨ੍ਹਾਂ ਨੂੰ ਮਹਿਲ ਨੇੜੇ ਵਾਈਪੀਐੱਸ ਚੌਕ ’ਤੇ ਰੋਕ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਜਗਦੀਸ਼ ਸਿੰਘ ਚਾਹਲ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਚੈਨ ਸਿੰਘ ਖਹਿਰਾ, ਠਾਕੁਰ ਸਿੰਘ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਬਖਸ਼ੀਸ਼ ਸਿੰਘ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾਂ, ਪਰਵਿੰਦਰ ਖੰਗੂੜਾ, ਜਸਵੀਰ ਤਲਵਾੜਾ, ਦਵਿੰਦਰ ਸਿੰਘ ਬੈਨੀਪਾਲ, ਸੁਖਜੀਤ ਸਿੰਘ ਅਤੇ ਸਤਨਾਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ ਨੂੰ ਗੱਫੇ ਦਿੱਤੇ ਜਾਣ ਦੇ ਬਿਆਨ ਜਾਰੀ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਨਖਾਹ ਅਨਾਮਲੀ ਕਮੇਟੀ ਵਲੋਂ 24 ਅਤੇ ਕੈਬਨਿਟ ਸਬ ਕਮੇਟੀ ਵਲੋਂ 239 ਕੈਟਾਗਰੀਆਂ ਦੇ ਗ੍ਰੇਡਾਂ ਵਿੱਚ 2011 ਦੌਰਾਨ ਕੀਤੇ ਵਾਧੇ ਨੂੰ ਰੱਦ ਕਰਕੇ ਅਤੇ ਅਨ ਰਿਵਾਇਜਡ ਕੈਟਾਗਰੀਆਂ ਦੇ ਗ੍ਰੇਡ ਨਾ ਵਧਾ ਕੇ ਮੁਲਾਜ਼ਮਾਂ ਦੀ ਤਨਖਾਹ ਕਟੌਤੀ ਲਈ ਰਾਹ ਪੱਧਰਾ ਕੀਤਾ ਹੈ। ਮੁਲਾਜਮਾਂ ਨੇ ਪੈਨਸ਼ਨ ਸਕੀਮ ਲਾਗੂ ਕਰਨਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣਾ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ `ਤੇ ਕੇਂਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ, ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਪ੍ਰਦਰਸ਼ਨ ਕੀਤਾ। ਇਸ ਕਾਰਨ ਚੌਕ ਵਿਚ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਗਈ। ਇਸ ਦੌਰਾਨ ਸਰਕਾਰ ਨਾਲ 30 ਜੁਲਾਈ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸ਼ਾਮ ਨੂੰ ਧਰਨਾ ਸਮਾਪਤ ਕਰ ਦਿੱਤਾ।

Related Articles

Leave a Comment