newslineexpres

Home Information ???? ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

???? ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

by Newslineexpres@1

???? ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

???? ਵੰਦੇ ਮਾਤਰਮ ਦਲ ਵੱਲੋਂ ਮਨਾਇਆ ਗਿਆ ਆਪਣਾ 19ਵਾਂ ਸਥਾਪਨਾ ਦਿਵਸ

ਪਟਿਆਲਾ, 28 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਟਿਆਲਾ ਸ਼ਹਿਰ ਦੀ ਸਿਰਮੋਰ ਸਮਾਜ ਸੇਵੀ ਸੰਸਥਾ ਵੰਦੇ ਮਾਤਰਮ ਦਲ ਵੱਲੋਂ ਇੱਕ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਨੌਜਵਾਨਾਂ ਨੇ ਵੱਧ- ਚੜ੍ਹ ਕੇ ਹਿੱਸਾ ਲਿਆ ਅਤੇ ਕਈ ਨਵੇਂ ਖੂਨਦਾਨੀਆਂ ਨੇ ਖੂਨਦਾਨ ਕੀਤਾ। ਕਲੱਬ ਦੇ ਪ੍ਰਧਾਨ ਅਨੁਰਾਗ ਸ਼ਰਮਾ ਨੇ ਦੱਸਿਆ ਕਿ ਅੱਜ ਤੋਂ 19 ਸਾਲ ਪਹਿਲਾਂ ਸ਼ਹੀਦ- ਏ – ਆਜ਼ਮ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਚਲਦੇ ਹੋਏ ਕੁਝ ਦੋਸਤਾਂ ਵੱਲੋਂ ਵੰਦੇ ਮਾਤਰਮ ਦਲ ਨਾਂ ਦੀ ਸੰਸਥਾ ਸ਼ੁਰੂ ਕੀਤੀ ਗਈ ਸੀ ਜੋ ਲਗਾਤਾਰ 19 ਸਾਲ ਤੋਂ ਨੀਸਵਾਰਥ, ਨਿਰਵਿਘਨ ਸਮਾਜ ਦੀ ਅਤੇ ਧਰਮ ਦੀ ਸੇਵਾ ਕਰਦੀ ਆ ਰਹੀ ਹੈ।

ਇਸ ਵਿੱਚ ਖੂਨਦਾਨ ਅਤੇ ਬੇਸਹਾਰਾ ਪਸ਼ੂ ਪੰਛੀਆਂ ਦੀ ਸੇਵਾ ਸੰਭਾਲ ਦੇ ਨਾਲ-ਨਾਲ ਬੱਚਿਆਂ ਨੂੰ ਸਿੱਖਿਆ ਲਈ ਮਦਦ ਕਰਨਾ ਅਤੇ ਇਨਸਾਨਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਆਦਿ ਕੰਮ ਕੀਤੇ ਜਾਂਦੇ ਹਨ। ਅੱਜ ਭਗਤ ਸਿੰਘ ਦ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਖੂਨ ਦਾਨ ਕੈਂਪ ਲਗਾ ਕੇ ਉਹਨਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਅਤੇ ਉੱਥੇ ਹੀ ਇਹ ਵੀ ਦੱਸਿਆ ਕਿ ਅੱਜ ਤੋਂ ਬਾਅਦ ਵੰਦੇ ਮਾਤਰਮ ਦਲ ਇੱਕ ਨਵੀਂ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਵਿੱਚ ਜਰੂਰਤਮੰਦ ਮਰੀਜ਼ਾਂ ਨੂੰ ਦਵਾਈਆਂ, ਟੈਸਟ ਅਤੇ ਹੋਰ ਸਿਹਤ ਸੇਵਾਵਾਂ ਦੇਣ ਦਾ ਉਪਰਾਲਾ ਕੀਤਾ ਜਾਵੇਗਾ। ਇਥੇ ਹੀ ਦਲ ਦੇ ਸਪੀਚ ਸੈਕਟਰੀ ਸੁਸ਼ੀਲ ਨਈਅਰ ਨੇ ਦੱਸਿਆ ਕਿ ਅੱਜ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਜਰੂਰਤ ਹੈ ਕਿਉਂਕਿ ਹਰ ਰੋਜ਼ ਖੂਨ ਦੀ ਖਪਤ ਵਧਦੀ ਜਾ ਰਹੀ ਹੈ ਪਰ ਖੂਨਦਾਨ ਕਰਨ ਵਾਲੇ ਬਹੁਤ ਘੱਟ ਹਨ। ਜਦਕਿ ਖੂਨ ਇੱਕ ਅਜਿਹੀ ਵਡਮੁਲੀ ਦਾਤ ਹੈ ਜੋ ਸਿਰਫ ਇਨਸਾਨ ਹੀ ਇਨਸਾਨ ਨੂੰ ਦੇ ਕੇ ਉਸਦੀ ਜ਼ਿੰਦਗੀ ਬਚਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਅੱਜ ਤੋਂ ਬਾਅਦ ਵੰਦੇ ਮਾਤਰਮ ਦਲ ਵੱਲੋਂ ਜਿਹੜੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ ਉਸ ਵਿੱਚ ਸਮਾਜ ਦੇ ਦਾਨੀ ਸੱਜਣ ਅੱਗੇ ਆਉਣ ਅਤੇ ਜਰੂਰਤਮੰਦ ਲੋਕਾਂ ਦੀ ਮਦਦ ਕਰਨ ਲਈ ਉਹਨਾਂ ਦੇ ਸਹਿਯੋਗ ਅਤੇ ਜਰੂਰਤਮੰਦਾਂ ਤੱਕ ਪਹੁੰਚ ਲਈ ਵੰਦੇ ਮਾਤਰਮ ਦਲ ਇੱਕ ਪੁੱਲ ਦਾ ਕੰਮ ਕਰੇਗਾ ਅਤੇ ਵੱਧ ਤੋਂ ਵੱਧ ਕੋਸ਼ਿਸ਼ ਰਹੇਗੀ ਕਿ ਹਰੇਕ ਜਰੂਰਤਮੰਦ ਤੱਕ ਪਹੁੰਚ ਕੀਤੀ ਜਾ ਸਕੇ। ਇਸ ਕੈਂਪ ਵਿੱਚ ਐਮ.ਐਲ.ਏ ਅਜੀਤ ਪਾਲ ਸਿੰਘ ਕੋਹਲੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ , ਸਨਮਾਨ ਚਿੰਨ ਅਤੇ ਇੱਕ ਪੌਦਾ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਵੰਦੇ ਮਾਤਰਮ ਦਲ ਬਾਰੇ ਬੋਲਦੇ ਕਿਹਾ ਕਿ ਸਮਾਜ ਨੂੰ ਅਜਿਹੀਆਂ ਸੰਸਥਾਵਾਂ ਦੀ ਜ਼ਰੂਰਤ ਹੈ ਜੋ ਨਿਸਵਾਰਥ, ਇਮਾਨਦਾਰੀ ਨਾਲ ਆਪਣਾ ਫਰਜ਼ ਸਮਝ ਕੇ ਸੇਵਾਵਾਂ ਨਿਭਾ ਰਹੇ ਹਨ। ਖੂਨਦਾਨੀਆਂ ਨੂੰ ਪੌਦੇ ਜਸਪਾਲ ਜੋਸ਼ਨ ਦੇ ਸਹਿਯੋਗ ਨਾਲ ਵੰਡੇ ਗਏ। ਇਸ ਸਮੇਂ ਵੰਦੇ ਮਾਤਰਮ ਦਲ ਦੇ ਮੈਂਬਰ ਪਵਨ ਕੁਮਾਰ ਯੋਧਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਕਿਉਂਕਿ ਉਹਨਾਂ ਨੇ ਆਪਣੇ ਜੀਵਨ ਵਿੱਚ ਅੱਜ ਤੱਕ 103 ਵਾਰ ਪਲੈਟਲੈਟਸ ਸੈੱਲ ਦਾਨ ਕੀਤੇ ਅਤੇ ਅੱਜ ਨੂੰ ਮਿਲਾ ਕੇ 54 ਵਾਰ ਖੂਨ ਦਾਨ ਕੀਤਾ ਹੈ।

Newsline Express 

Related Articles

Leave a Comment