???? ਗੁਰਸ਼ਰਨ ਕੌਰ ਰੰਧਾਵਾ ਦੀ ਕਾਂਗਰਸ ਵੱਲੋਂ ਹਰਿਆਣਾ ਦੇ 7 ਹਲਕਿਆਂ ਵਿੱਚ ਪ੍ਰਚਾਰਕ ਵਜੋਂ ਡਿਊਟੀ
ਸਮਾਣਾ 29 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪੰਜਾਬੀ ਬੋਲਦੇ 7 ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰੰਧਾਵਾ ਨੂੰ ਹਰਿਆਣਾ ਦੇ ਹਲਕਿਆਂ ਪਿਹੋਵਾ, ਪੰਚਕੁਲਾ, ਅੰਬਾਲਾ ਸਿਟੀ, ਅੰਬਾਲਾ ਕੈਂਟ, ਨਰਾਇਣਗੜ੍ਹ, ਕਾਲਕਾ, ਅਤੇ ਗੂਹਲਾ ਵਿੱਚ ਕਾਂਗਰਸ ਦੇ ਉਮੀਦਵਾਰਾਂ ਲਈ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ, ਰੰਧਾਵਾ ਨੇ ਟੋਹਾਣਾ, ਗੂਹਲਾ, ਸਿਰਸਾ ਆਦਿ ਹਲਕਿਆਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਲਈ ਪ੍ਰਚਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਦੇ ਲੋਕ ਭਾਜਪਾ ਸਰਕਾਰ ਤੋਂ ਨਿਰਾਸ਼ ਹਨ ਅਤੇ ਸਿਰਫ ਕਾਂਗਰਸ ਨੂੰ ਹੀ ਆਪਣੀ ਆਵਾਜ਼ ਦੇਣ ਦੀ ਚਾਹਤ ਰੱਖਦੇ ਹਨ। ਉਨ੍ਹਾਂ ਕਿਹਾ, “ਕਿਸਾਨਾਂ, ਮਜ਼ਦੂਰਾਂ, ਅਤੇ ਕਾਰੋਬਾਰੀਆਂ ਸਮੇਤ ਹਰ ਵਰਗ ਭਾਜਪਾ ਸਰਕਾਰ ਦੀਆਂ ਨੀਤੀਆਂ ਨਾਲ ਦੁਖੀ ਹੈ। ਲੋਕ ਰਾਹੁਲ ਗਾਂਧੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਖਣਾ ਚਾਹੁੰਦੇ ਹਨ।”ਰੰਧਾਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਹਰਿਆਣਾ ਵਿੱਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।