???? ਵਿਧਾਇਕ ਅਜੀਤਪਾਲ ਕੋਹਲੀ ਨੇ ਸੜਕ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
???? ਸ਼ਹਿਰ ਚ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਏਗੀ- ਅਜੀਤਪਾਲ ਕੋਹਲੀ
ਪਟਿਆਲਾ, 3 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ 21 ਨੰਬਰ ਫਾਟਕ ਤੋ ਲਹਿਲ ਦੀਆ ਲਾਲ ਬਤੀਆ ਤਕ ਨਵੀਂ ਰੋਡ ਦਾ ਉਦਘਾਟਨ ਕੀਤਾ। ਇਹ ਸੜਕ 43 ਲੱਖ ਰੁਪਏ ਦੀ ਲਾਗਤ ਨਾਲ ਬਣਨੀ ਸ਼ੁਰੂ ਹੋ ਗਈ ਹੈ। ਇਸ ਮੌਕੇ ਵਾਰਡ ਦੇ ਮੁੱਖ ਸੇਵਾਦਾਰ ਹਰਮਨ ਸੰਧੂ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਵਿਸ਼ੇਸ ਤੌਰ ਤੇ ਹਾਜਰ ਸਨ। ਇਸ ਮੌਕੇ ਜਗਤਾਰ ਜੱਗੀ ਵਲੋ ਉਨ੍ਹਾਂ ਦੇ ਬਲਾਕ ਚ ਚਲ ਰਹੇ ਵਿਕਾਸ ਕਾਰਜਾਂ ਲਈ ਵਿਧਾਇਕ ਪਟਿਆਲਾ ਸ੍ਰ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸੜਕਾਂ ਬਣਾਉਣ ਦੇ ਕੰਮਾਂ ਵਿੱਚ ਮੌਨਸੂਨ ਕਾਰਨ ਦੇਰੀ ਹੋਈ ਹੈ। ਹੁਣ ਮੌਨਸੂਨ ਦਾ ਮੌਸਮ ਖਤਮ ਹੋ ਗਿਆ ਹੈ, ਇਸ ਕਰਕੇ ਆਉਣ ਵਾਲੇ ਸਮੇਂ ਚ ਸਾਰੀਆਂ ਸੜਕਾਂ ਮੁਕੰਮਲ ਕਰ ਦਿੱਤੀਆਂ ਜਾਣਗੀਆਂ ਤੇ ਜਿੱਥੇ ਮੁਰੰਮਤ ਦੀ ਲੋੜ ਹੈ, ਉਥੇ ਮੁਰੰਮਤ ਵੀ ਕਰਵਾਈ ਜਾਵੇਗੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੈਂ ਆਪਣੇ ਸ਼ਹਿਰ ਵਾਸੀਆਂ ਦੀ ਸੇਵਾ ਲਈ ਦਿਨ ਰਾਤ ਹਾਜਰ ਹਾਂ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣੀਆਂ ਆਪਣਾ ਫ਼ਰਜ ਸਮਝਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਰੋਡ ਤਾਂ ਕਈ ਦਹਾਕਿਆਂ ਬਾਅਦ ਦੁਬਾਰਾ ਬਣਾਏ ਜਾ ਰਹੇ ਹਨ। ਵਿਧਾਇਕ।ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰ ਚ ਕੋਈ ਵਿਕਾਸ ਨਹੀਂ ਕੀਤਾ, ਸ਼ਹਿਰ ਦੇ ਹਰ ਪਾਸੇ ਗੰਦਗੀ ਦੇ ਢੇਰ ਲਗਾਏ।
ਵਿਕਾਸ ਦੇ ਵੱਡੇ ਵੱਡੇ ਦਾਵੇ ਕੀਤੇ ਪ੍ਰੰਤੂ ਪਟਿਆਲਾ ਵਿੱਚ ਵਿਕਾਸ ਹੁੰਦਾ ਕਿਸੇ ਨੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਪਟਿਆਲੇ ਦੇ ਬਾਕੀ ਇਲਾਕਿਆਂ ਵਿਚ ਵੀ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਬਲਵਿੰਦਰ ਸਿੱਧੂ, ਤੇਜਿੰਦਰ ਭੱਲਾ, ਬਾਵਾ ਰਾਮ, ਰਾਜ ਕੁਮਾਰ ਸ਼ਰਮਾ , ਸ੍ਰ ਹਰਦੀਪ ਸਿੰਘ ਸੰਧੂ, ਰਵੀ ਸੋਹਲ, ਐੱਸ ਭੋਗਲ, ਮੁਨੀਸ਼ ਕੁਮਾਰ ਅਤੇ ਹੋਰ ਮੁਹੱਲਾ ਨਿਵਾਸੀ ਸ਼ਾਮਿਲ ਹੋਏ
