newslineexpres

Breaking News
🚩फैक्ट्री एरिया में कूड़े के ढेरों के खिलाफ लोगों का फूटा गुस्सा, भाजपा नेताओं व स्थानीय निवासियों ने किया प्रदर्शन ; जगह-जगह लगे गंदगी के ढेर स्वास्थ्य व्यवस्था की पोल खोल रहे : डॉ. कांसल ਚੰਡੀਗੜ – ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਪੁਲਿਸ ਨੇ ਕੀਤਾ ਲਾਠੀਚਾਰਜ, ਹੰਝੂ ਗੈਸ ਦੇ ਛੱਡੇ ਗੋਲੇ 🚩NEET-UG 2026 ਦੀ ਮੁੜ ਪ੍ਰੀਖਿਆ 21 ਜੂਨ ਨੂੰ ਹੋਵੇਗੀ 🚩पेट्रोल-डीजल और सीएनजी के दाम बढ़े, महंगाई की मार और तेज 🚩 IPL क्रिकेट में पंजाब किंग्स टीम की लगातार पांचवीं हार ; दर्शक गुस्से में  🚩गेंदबाजों ने फिर किया निराश, आखिरी ओवरों में की बेकार गेंदबाजी  🚩जीता हुआ मैच भी गंवाया  🚩तिलक वर्मा की शानदार बल्लेबाजी से मुंबई इंडियंस की रोमांचक जीत 🚩Devotees’ Sentiments Must Be Respected During Beautification of Kali Mata Temple: Pawan Gupta
Joe Rogan Podcasts You Must Listen
Home Information ???? ਪਟਿਆਲਾ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

???? ਪਟਿਆਲਾ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

by Newslineexpres@1

???? ਪਟਿਆਲਾ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

???? 4 ਕਰੋੜ ਰੁਪਏ ਨਾਲ ਬਣਨਗੀਆਂ ਪਟਿਆਲਾ ਦੇ ਵੱਖ ਵੱਖ ਮੁਹੱਲਿਆਂ ਦੀਆਂ ਸੜਕਾਂ : ਡਾ. ਰਜਤ ਓਬਰਾਏ

???? ਕੇਂਦਰੀ ਜੇਲ੍ਹ ਦੀ ਪਿਛਲੀ ਸੜਕ, ਅਜੀਤ ਨਗਰ, ਲੇਡੀ ਫਾਤਿਮਾ ਸਕੂਲ ਰੋਡ, ਡੀ.ਐਲ.ਐਫ ਕਲੋਨੀ ਰੋਡ ਤੇ ਝਿੱਲ ਰੋਡ ਦਾ ਕੰਮ ਸ਼ੁਰੂ

ਪਟਿਆਲਾ, 4 ਅਕਤੂਬਰ: ਨਿਊਜ਼ਲਾਈਨ ਐਕਸਪ੍ਰੈਸ  –ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਹਲਕੇ ਵਿੱਚ ਵੱਖ ਵੱਖ ਥਾਵਾਂ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਇਸ ਤੋਂ ਬਿਨਾਂ ਸ਼ਹਿਰ ਦੀਆਂ ਵੱਖ ਵੱਖ ਕਲੋਨੀਆਂ ਵਿੱਚ ਸੀਵਰੇਜ ਪਾਈਪ ਲਾਈਨਾਂ ਪਾਉਣ ਕਾਰਨ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ।

ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੜਕਾਂ ਟੁਟੀਆਂ ਹੋਣ ਕਰਕੇ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਿਆਲਾ ਦਿਹਾਤੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਇਨ੍ਹਾਂ ਸੜਕਾਂ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਦੀ ਪਿਛਲੀ ਸੜਕ, ਅਜੀਤ ਨਗਰ, ਲੇਡੀ ਫਾਤਿਮਾ ਸਕੂਲ ਰੋਡ, ਡੀ.ਐਲ.ਐਫ ਕਲੋਨੀ ਰੋਡ ਤੇ ਝਿੱਲ ਰੋਡ ਤੋਂ ਕੋਹਲੀ ਸਵੀਟ ਤੱਕ ਦੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ। ਡਾ. ਰਜਤ ਓਬਰਾਏ ਨੇ ਦੱਸਿਆ ਕਿ ਸੜਕਾਂ ਦੀ ਮੁਰੰਮਤ ਦੇ ਚੱਲ ਰਹੇ ਕੰਮ ਦੀ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ ਤੇ ਐਸ.ਈ ਪੱਧਰ ਦੇ ਅਧਿਕਾਰੀ ਸੜਕਾਂ ਦੀ ਮੁਰੰਮਤ ਲਈ ਵਰਤੇ ਜਾ ਰਹੇ ਮੈਟੀਰੀਅਲ ਦੀ ਜਾਂਚ ਦੀ ਡਿਊਟੀ ਲਗਾਈ ਹੈ।

ਕਮਿਸ਼ਨਰ ਨੇ ਦੱਸਿਆ ਕਿ ਫੁਲਕੀਆਂ ਇਨਕਲੈਵ ਤੋਂ ਤ੍ਰਿਪੜੀ ਤੱਕ, ਮਨਜੀਤ ਨਗਰ, ਫੈਕਟਰੀ ਏਰੀਆ, ਡੀ.ਐਲ.ਐਫ਼ ਤੇ ਅਨੰਦ ਨਗਰ ਦੇ ਖੇਤਰਾਂ ਦੀਆਂ ਸੜਕਾਂ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਲਈ ਚਾਰ ਕਰੋੜ ਰੁਪਏ ਦਾ ਟੈਂਡਰ ਪਾਸ ਹੋ ਚੁੱਕਾ ਹੈ ਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਦੀਪਜੋਤ ਕੌਰ ਤੇ ਐਸ.ਈ. ਗੁਰਪ੍ਰੀਤ ਸਿੰਘ ਵਾਲੀਆ ਤੇ ਹਰਕਿਰਨ ਸਿੰਘ ਵੀ ਮੌਜੂਦ ਸਨ।

Related Articles

Leave a Comment