Skip to main content

newslineexpres

Breaking News
🚩 ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ 🚩 ਪਟਿਆਲਾ ‘ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ 🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज
Joe Rogan Podcasts You Must Listen
Home ਪੰਜਾਬ ???? ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡਾਂ ਦੇ ਟਰਾਇਲ 7 ਅਕਤੂਬਰ ਤੋਂ

???? ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡਾਂ ਦੇ ਟਰਾਇਲ 7 ਅਕਤੂਬਰ ਤੋਂ

by Newslineexpres@1

???? ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡਾਂ ਦੇ ਟਰਾਇਲ 7 ਅਕਤੂਬਰ ਤੋਂ

ਪਟਿਆਲਾ, 4 ਅਕਤੂਬਰ: ਨਿਊਜ਼ਲਾਈਨ ਐਕਸਪ੍ਰੈਸ  – ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਬਾਅਦ ਹੁਣ ਸੂਬਾ ਪੱਧਰੀ ਮੁਕਾਬਲਿਆਂ ਲਈ ਖਿਡਾਰੀਆਂ ਦੇ ਟਰਾਇਲ 7 ਅਕਤੂਬਰ ਤੋਂ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਹੜੀਆਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਨਹੀਂ ਹੋਏ ਹਨ, ਉਨ੍ਹਾਂ ਖੇਡਾਂ ਲਈ ਟੀਮਾਂ ਦੀ ਚੋਣ (ਲੜਕੇ/ਲੜਕੀਆਂ) ਕਰਨ ਲਈ ਟਰਾਇਲ ਰੱਖੇ ਗਏ ਹਨ, ਇਸ ਵਿੱਚ ਜ਼ਿਲ੍ਹਾ ਪਟਿਆਲਾ ਅਤੇ ਪੰਜਾਬ ਦਾ ਕੋਈ ਵੀ ਵਸਨੀਕ ਭਾਗ ਲੈ ਸਕਦਾ ਹੈ, ਅਤੇ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਦੇਣ ਲਈ ਆਉਣ ਸਮੇਂ ਆਪਣੇ ਨਾਲ ਇੱਕ ਅਧਾਰ ਕਾਰਡ ਦੀ ਕਾਪੀ, ਆਪਣੇ ਬੈਂਕ ਅਕਾਊਂਟ ਦੇ ਪਾਸ ਬੁੱਕ ਦੀ ਫ਼ੋਟੋ ਕਾਪੀ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫ਼ੋਟੋ ਨਾਲ ਲੈ ਕਿ ਆਉਣਗੇ ਅਤੇ ਟਰਾਇਲ ਸਥਾਨਾਂ ਤੇ ਖੇਡ ਦੇ ਕਨਵੀਨਰ ਨੂੰ ਰਿਪੋਰਟ ਕਰਨਗੇ।

ਹਰਪਿੰਦਰ ਸਿੰਘ ਨੇ ਟਰਾਇਲਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਵਿਖੇ ਤਾਈਕਵਾਂਡੋ ਦੇ ਟਰਾਇਲ 7 ਤੋਂ 10 ਅਕਤੂਬਰ ਤੱਕ ਹੋਣਗੇ। ਜਦਕਿ ਵੁਸ਼ੂ ਦੇ ਟਰਾਇਲ 7 ਤੇ 8 ਅਕਤੂਬਰ ਨੂੰ, ਰਕਬੀ ਦੇ ਟਰਾਇਲ 10 ਤੇ 11 ਅਕਤੂਬਰ ਤੇ ਫੈਨਸਿੰਗ ਦੇ ਟਰਾਇਲ 11 ਤੇ 12 ਅਕਤੂਬਰ ਨੂੰ ਹੋਣਗੇ। ਪੰਜਾਬੀ ਯੂਨੀਵਰਸਿਟੀ ਵਿਖੇ ਆਰਚਰੀ ਦੇ ਟਰਾਇਲ 10 ਤੇ 11 ਅਕਤੂਬਰ ਨੂੰ ਤੇ ਸਾਈਕਲਿੰਗ ਦੇ 11 ਤੇ 12 ਅਕਤੂਬਰ ਨੂੰ ਹੋਣਗੇ।

ਉਨ੍ਹਾਂ ਦੱਸਿਆ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਵਿਖੇ 10 ਤੇ 11 ਅਕਤੂਬਰ ਨੂੰ ਬੇਸਬਾਲ ਦੇ ਟਰਾਇਲ ਹੋਣਗੇ ਅਤੇ ਰੋਲਰ ਸਕੇਟਿੰਗ ਦੇ ਟਰਾਇਲ 10 ਤੋਂ 12 ਅਕਤੂਬਰ ਤੱਕ ਰਿੰਕ ਹਾਲ ਬਾਰਾਂਦਰੀ ਵਿਖੇ ਕਰਵਾਏ ਜਾਣਗੇ।

Related Articles

Leave a Comment