Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Information ???? ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵੱਲੋਂ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

???? ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵੱਲੋਂ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

by Newslineexpres@1
???? ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਵੱਲੋਂ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
???? ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ : ਦੀਪਜੋਤ ਕੌਰ
ਪਟਿਆਲਾ, 4 ਅਕਤੂਬਰ: ਨਿਊਜ਼ਲਾਈਨ ਐਕਸਪ੍ਰੈਸ  – ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਨਵਰਾਤਰਿਆਂ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਦੀਪਜੋਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਡਾ. ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਸਫ਼ਾਈ ਦਾ ਦੋ ਵੇਲੇ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੰਦਿਰ ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਚੱਲ ਰਹੇ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਇੱਥੇ ਆ ਰਹੇ ਹਨ, ਇਸ ਲਈ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
ਦੀਪਜੋਤ ਕੌਰ ਨੇ ਦੱਸਿਆ ਕਿ ਆਲੇ-ਦੁਆਲੇ ਸਫ਼ਾਈ ਤੇ ਪਾਣੀ ਦਾ ਛਿੜਕਾਅ ਕਰਨਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਹੈਲਥ ਅਫ਼ਸਰ ਡਾ. ਨਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਵੀ ਮੌਜੂਦ ਸਨ।
Newsline Express 

Related Articles

Leave a Comment